ਗੁਰੂਗ੍ਰਾਮ ਇਮਾਰਤ ਹਾਦਸਾ : CM ਖੱਟੜ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ

Tuesday, Jul 20, 2021 - 03:09 PM (IST)

ਗੁਰੂਗ੍ਰਾਮ ਇਮਾਰਤ ਹਾਦਸਾ : CM ਖੱਟੜ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ

ਹਰਿਆਣਾ- ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਨੂੰ ਗੁਰੂਗ੍ਰਾਮ ਜ਼ਿਲ੍ਹੇ ਦੇ ਖਵਾਸਪੁਰ 'ਚ ਤਿੰਨ ਮੰਜ਼ਿਲਾਂ ਇਮਾਰਤ ਡਿੱਗਣ ਦੇ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ। 

ਇਹ ਵੀ ਪੜ੍ਹੋ : ਗੁਰੂਗ੍ਰਾਮ ’ਚ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ, 3 ਦੀ ਮੌਤ ਤੇ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

PunjabKesari

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਘਟਨਾ 'ਚ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਇਕ ਲੱਖ ਰੁਪਏ ਦੀ ਆਰਥਿਕ ਮਦਦ ਪ੍ਰਦਾਨ ਕੀਤੀ ਜਾਵੇਗੀ। ਇਸ ਘਟਨਾ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਇਹ ਇਮਾਰਤ ਗੁਰੂਗ੍ਰਾਮ ਦੇ ਫਰੂਖਨਗਰ 'ਚ ਪਟੌਦੀ ਰੋਡ 'ਤੇ ਸਥਿਤ ਹੈ। ਪੁਲਸ ਦੇ ਅਧਿਕਾਰੀ ਨੇ ਦੱਸਿਆ ਸੀ ਕਿ ਇਕ ਕੰਪਨੀ ਨੇ ਮਜ਼ਦੂਰਾਂ ਦੇ ਰਹਿਣ ਲਈ ਇਹ ਇਮਾਰਤ ਬਣਵਾਈ ਸੀ। ਪੁਲਸ ਨੇ ਦੱਸਿਆ ਕਿ 2 ਮ੍ਰਿਤਕ ਹਰਿਆਣਾ ਦੇ ਭਿਵਾਨੀ ਦੇ ਹਨ, ਜਦੋਂ ਕਿ ਇਕ ਉੱਤਰ ਪ੍ਰਦੇਸ਼ ਦਾ ਹੈ। ਜ਼ਖਮੀ ਵਿਅਕਤੀ ਵੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਗੁਰੂਗ੍ਰਾਮ ’ਚ ਮਾਂ-ਧੀ ਨੇ ਕੀਤੀ ਖ਼ੁਦਕੁਸ਼ੀ, 10 ਦਿਨ ਪਹਿਲਾਂ ਪਤੀ ਨੇ ਵੀ ਦਿੱਤੀ ਸੀ ਜਾਨ


author

DIsha

Content Editor

Related News