CM ਖੱਟੜ ਨੇ 113 ਹਾਈ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਦਿੱਤੀ ਮਨਜ਼ੂਰੀ
Thursday, May 25, 2023 - 03:31 PM (IST)

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ 2023-24 ਦੇ ਬਜਟ ਭਾਸ਼ਣ 'ਚ ਪ੍ਰਦੇਸ਼ 'ਚ ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ 'ਚ ਅਪਗ੍ਰੇਡ ਕਰਨ ਦੇ ਮੁੱਖ ਐਲਾਨ ਨੂੰ ਪੂਰਾ ਕਰਦੇ ਹੋਏ ਵੀਰਵਾਰ ਨੂੰ ਸੂਬੇ ਭਰ ਦੇ 113 ਹਾਈ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।
ਖੱਟੜ ਨੇ ਦੱਸਿਆ ਕਿ ਸੂਬੇ ਭਰ ਦੇ ਸਕੂਲ, ਜਿੱਥੇ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਿਣਤੀ 80 ਜਾਂ ਇਸ ਤੋਂ ਵੱਧ ਹੈ ਅਤੇ ਇਕ ਏਕੜ ਜਾਂ ਇਸ ਤੋਂ ਵੱਧ ਜ਼ਮੀਨ ਉਪਲੱਬਧ ਹੈ ਅਤੇ ਸਭ ਤੋਂ ਨਜ਼ਦੀਕੀ ਸੀਨੀਅਰ ਸੈਕੰਡਰੀ ਸਕੂਲ ਤਿੰਨ ਕਿਲੋਮੀਟਰ ਜਾਂ ਇਸ ਤੋਂ ਵੱਧ ਦੀ ਦੂਰੀ 'ਤੇ ਹੈ, ਅਜਿਹੇ ਸਾਰੇ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।