CM ਖੱਟੜ ਦਾ ਤੋਹਫ਼ਾ, ਆਯੂਸ਼ਮਾਨ ਭਾਰਤ ਯੋਜਨਾ ''ਚ ਹੁਣ ਆਮਦਨ ਹੱਦ ਹੋਈ 3 ਲੱਖ
Sunday, Aug 13, 2023 - 05:35 PM (IST)
ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਨੀਵਾਰ ਨੂੰ ਪ੍ਰਦੇਸ਼ ਦੇ ਲੋਕਾਂ ਨੂੰ ਇਕ ਤੋਹਫ਼ਾ ਦਿੰਦੇ ਹੋਏ ਆਯੂਸ਼ਮਾਨ ਭਾਰਤ ਯੋਜਨਾ ਦੇ ਅਧੀਨ ਸਾਲਾਨਾ ਆਮਦਨ ਹੱਦ 1.8 ਲੱਖ ਰੁਪਏ ਤੋਂ ਵਧਾ ਕੇ 3 ਲੱਖ ਰੁਪਏ ਕਰ ਦਿੱਤੀ। ਉਨ੍ਹਾਂ ਦੇ ਇਸ ਕਦਮ ਦਾ ਮਕਸਦ ਯੋਜਨਾ ਦੇ ਅਧੀਨ ਰਾਜ ਦੇ ਲਾਭਪਾਤਰੀਆਂ ਦੀ ਗਿਣਤੀ ਵਧਾਉਣਾ ਹੈ। ਸੀ.ਐੱਮ. ਖੱਟੜ ਨੇ ਯਮੁਨਾਨਗਰ ਜ਼ਿਲ੍ਹੇ ਦੇ ਬਾਕਨਾ ਪਿੰਡ 'ਚ ਇਕ ਪ੍ਰੋਗਰਾਮ ਦੌਰਾਨ ਇਹ ਐਲਾਨ ਕੀਤਾ।
ਇਹ ਵੀ ਪੜ੍ਹੋ : ਪਛਾਣ ਲੁਕਾ ਕੇ ਕੁੜੀ ਨਾਲ ਵਿਆਹ ਕਰਨ 'ਤੇ ਹੁਣ ਹੋਵੇਗੀ ਜੇਲ੍ਹ, ਰੇਪ ਦੇ ਮਾਮਲਿਆਂ 'ਚ ਮਿਲੇਗੀ ਫਾਂਸੀ
ਖੱਟੜ ਨੇ ਕਿਹਾ ਕਿ ਇਸ ਐਲਾਨ ਨਾਲ ਰਾਜ 'ਚ 8 ਲੱਖ ਹੋਰ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਨਾਲ ਆਯੂਸ਼ਮਾਨ ਭਾਰਤ ਚਿਰਾਯੂ ਹਰਿਆਣਾ ਯੋਜਨਾ ਦੇ ਅਧੀਨ ਕੁੱਲ ਲਾਭਪਾਤਰੀ ਪਰਿਵਾਰਾਂ ਦੀ ਗਿਣਤੀ ਵੱਧ ਕੇ 38 ਲੱਖ ਪਹੁੰਚ ਜਾਵੇਗੀ। ਹੁਣ ਤੱਕ ਰਾਜ ਸਰਕਾਰ ਆਯੂਸ਼ਮਾਨ ਭਾਰਤ ਯੋਜਨਾ ਦੇ ਅਧੀਨ 500 ਕਰੋੜ ਰੁਪਏ ਖਰਚ ਕਰ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8