CM ਖੱਟੜ ਨੇ ਨੂਹ ਹਿੰਸਾ ''ਚ ਮਾਰੇ ਗਏ ਪਾਨੀਪਤ ਦੇ ਨੌਜਵਾਨ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Tuesday, Sep 12, 2023 - 12:50 PM (IST)

CM ਖੱਟੜ ਨੇ ਨੂਹ ਹਿੰਸਾ ''ਚ ਮਾਰੇ ਗਏ ਪਾਨੀਪਤ ਦੇ ਨੌਜਵਾਨ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪਾਨੀਪਤ ਦੇ ਉਸ ਨੌਜਵਾਨ ਦੇ ਪਰਿਵਾਰ ਵਾਲਿਆਂ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ, ਜਿਸ ਦੀ 31 ਜੁਲਾਈ ਨੂੰ ਨੂਹ 'ਚ ਹਿੰਸਾ ਦੀ ਇਕ ਘਟਨਾ 'ਚ ਮੌਤ ਹੋ ਗਈ ਸੀ। ਸੂਤਰਾਂ ਅਨੁਸਾਰ, ਖੱਟੜ ਨੇ ਪਾਨੀਪਤ ਦੇ 24 ਸਾਲਾ ਅਭਿਸ਼ੇਕ ਦੇ ਪਰਿਵਾਰ ਵਾਲਿਆਂ ਨੂੰ ਕਿਹਾ ਕਿ ਨੂਹ ਹਿੰਸਾ ਦੇ ਦੋਸ਼ੀਆਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : 'ਛੁੱਟੀ ਦੇ ਦਿਓ ਸਰ, ਬੜੀ ਮੁਸ਼ਕਲ ਨਾਲ ਚੰਗਾ ਰਿਸ਼ਤਾ ਮਿਲਿਆ', ਸਿਪਾਹੀ ਦੀ ਅਰਜ਼ੀ 'ਤੇ ਜਾਣੋ ਕੀ ਮਿਲਿਆ ਜਵਾਬ

ਇਸ ਦੌਰਾਨ ਮੁੱਖ ਮੰਤਰੀ ਨਾਲ ਪਾਨੀਪਤ ਪਿੰਡ ਵਾਸੀ ਨਾਲ ਵਿਧਾਇਕ ਮਹਿਪਾਲ ਢਾਂਡਾ ਵੀ ਸਨ। ਖੱਟੜ ਨੇ ਕਿਹਾ ਕਿ ਦੁਖ਼ ਦੀ ਇਸ ਘੜੀ 'ਚ ਉਹ ਨੌਜਵਾਨ ਦੇ ਪਰਿਵਾਰ ਨਾਲ ਹਨ। ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਦੀ ਸ਼ੋਭਾ ਯਾਤਰਾ 'ਤੇ 31 ਜੁਲਾਈ ਨੂੰ ਭੀੜ ਵਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਹਰਿਆਣਾ ਦੇ ਨੂਹ ਅਤੇ ਇਸ ਦੇ ਨੇੜੇ-ਤੇੜੇ ਦੇ ਇਲਾਕਿਆਂ 'ਚ ਹੋਈਆਂ ਫਿਰਕੂ ਝੜਪਾਂ 'ਚ ਹੋਮ ਗਾਰਡ ਦੇ 2 ਜਵਾਨਾਂ ਅਤੇ ਇਕ ਇਮਾਮ ਸਮੇਤ 6 ਲੋਕ ਮਾਰੇ ਗਏ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News