CM ਖੱਟੜ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ''ਤੇ ਕੀਤਾ ਨਮਨ
05/23/2023 4:01:16 PM

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੇ ਚਰਨਾਂ 'ਚ ਫੁੱਲ ਭੇਟ ਕਰ ਕੇ ਨਮਨ ਕੀਤਾ। ਖੱਟੜ ਨੇ ਅੱਜ ਟਵੀਟ ਕਰ ਕੇ ਕਿਹਾ ਕਿ ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਸਿੱਖ ਧਰਮ ਦੇ 5ਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੇ ਚਰਨਾਂ 'ਚ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੇ ਮਨੁੱਖਤਾਵਾਦੀ ਆਦਰਸ਼ ਸਾਨੂੰ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ।