ਖੱਟਰ ਅੱਜ ਚੁੱਕਣਗੇ ਹਰਿਆਣਾ ਦੇ ਸੀ.ਐਮ. ਅਹੁਦੇ ਦੀ ਸਹੁੰ

10/27/2019 1:24:20 AM

ਕੈਥਲ (ਏਜੰਸੀ)- ਭਾਰਤੀ ਜਨਤਾ ਪਾਰਟੀ (ਭਾਜਪਾ) ਇਕ ਵਾਰ ਫਿਰ ਹਰਿਆਣਾ ਵਿਚ ਸਰਕਾਰ ਬਣਾਉਣ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਕਿਹਾ ਕਿ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਦੇ ਨੇਤਾ ਦੁਸ਼ਯੰਤ ਚੌਟਾਲਾ ਸੂਬੇ ਦੇ ਉਪ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਹੀ ਦੁਸ਼ਯੰਤ ਚੌਟਾਲਾ ਵੀ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

ਇਸ ਦੇ ਨਾਲ ਹੀ ਮੰਤਰੀ ਮੰਡਲ ਦੇ ਵੀ ਕਈ ਚਿਹਰੇ ਸ਼ਾਮਲ ਹੋ ਸਕਦੇ ਹਨ। ਪਿਛਲੀ ਸਰਕਾਰ ਦੇ ਮੰਤਰੀਆਂ ਵਿਚੋਂ ਸਿਰਫ ਅਨਿਲ ਵਿਜ ਅਤੇ ਬਨਵਾਰੀ ਲਾਲ ਹੀ ਮੰਤਰੀ ਦੇ ਤੌਰ 'ਤੇ ਸਰਕਾਰ ਦੀ ਲਾਜ ਬਚਾਉਣ ਵਿਚ ਕਾਮਯਾਬ ਹੋਏ ਹਨ। ਅੱਜ ਦੀਵਾਲੀ ਵਾਲੇ ਦਿਨ ਦੁਪਹਿਰ 2.15 ਵਜੇ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਅਹੁਦੇ ਦੀ ਅਤੇ ਦੁਸ਼ਯੰਤ ਚੌਟਾਲਾ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। 

Sunny Mehra

This news is Content Editor Sunny Mehra