CM ਖੱਟੜ 2 ਹਜ਼ਾਰ ਕਰੋੜ ਰੁਪਏ ਦੇ 146 ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
Monday, Jan 22, 2024 - 04:59 PM (IST)

ਹਰਿਆਣਾ (ਵਾਰਤਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ 24 ਜਨਵਰੀ ਨੂੰ ਹਿਸਾਰ ਤੋਂ ਲਗਭਗ 2 ਹਜ਼ਾਰ ਕਰੋੜ ਰੁਪਏ ਵੱਧ ਦੇ 16 ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਸੋਮਵਾਰ ਨੂੰ ਇਕ ਬਿਆਨ 'ਚ ਦਿੱਤੀ ਗਈ। ਇਹ ਪ੍ਰਾਜੈਕਟ ਸਿੱਖਿਆ, ਸਿਹਤ, ਸੜਕ, ਬਿਜਲੀ, ਸਿੰਚਾਈ ਅਤੇ ਜਲ ਪ੍ਰਬੰਧਨ 'ਤੇ ਕੇਂਦਰਿਤ ਹਨ।
ਇਨ੍ਹਾਂ ਪ੍ਰਾਜੈਕਟਾਂ 'ਚ 1370 ਕਰੋੜ ਰੁਪਏ ਦੇ 75 ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ 712 ਕਰੋੜ ਰੁਪਏ ਦੇ 71 ਪ੍ਰਾਜੈਕਟਾਂ ਦਾ ਉਦਘਾਟਨ ਸ਼ਾਮਲ ਹੈ। ਮੁੱਖ ਮੰਤਰੀ ਵਲੋਂ 10 ਵੱਡੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਬਾਕੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਹੋਰ ਜ਼ਿਲ੍ਹਿਆਂ 'ਚ ਕੇਂਦਰੀ ਮੰਤਰੀ, ਹਰਿਆਣਾ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਲੋਂ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8