ਘਰ ਦੇ ਬਾਹਰ ਖੇਡ ਰਹੀ 5 ਸਾਲਾ ਬੱਚੀ ਨੂੰ ਕੀਤਾ ਅਗਵਾ, ਜਬਰ ਜ਼ਿਨਾਹ ਕਰ ਕੇ ਪਾਰਕ 'ਚ ਸੁੱਟਿਆ
Friday, Dec 23, 2022 - 11:05 AM (IST)
ਨਵੀਂ ਦਿੱਲੀ (ਭਾਸ਼ਾ)- ਉੱਤਰ ਦਿੱਲੀ ਦੇ ਭਲਸਵਾ ਡੇਅਰੀ ਇਲਾਕੇ 'ਚ 5 ਸਾਲਾ ਇਕ ਬੱਚੀ ਨੂੰ ਅਗਵਾ ਕਰ ਕੇ ਜਬਰ ਜ਼ਿਨਾਹ ਕੀਤਾ ਗਿਆ ਹੈ। ਇਹ ਜਾਣਕਾਰੀ ਪੁਲਸ ਨੇ ਵੀਰਵਾਰ ਨੂੰ ਦਿੱਤੀ। ਪੁਲਸ ਅਨੁਸਾਰ ਬੁੱਧਵਾਰ ਸ਼ਾਮ ਲਾਪਤਾ ਹੋਣ ਤੋਂ ਪਹਿਲਾਂ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ। ਪੁਲਸ ਅਨੁਸਾਰ ਉਸ ਦੇ ਮਾਤਾ-ਪਿਤਾ ਨੇ ਰਿਪੋਰਟ ਦਰਜ ਕਰਵਾਈ, ਜਿਸ ਤੋਂ ਬਾਅਦ ਭਲਸਵਾ ਡੇਅਰੀ ਥਾਣੇ 'ਚ ਧਾਰਾ 363 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਪੁਲਸ ਨੇ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ : ਮਸ਼ੀਨ ਨਾਲ ਕੱਟ ਕੇ ਵੱਖ ਹੋਇਆ ਔਰਤ ਦਾ ਹੱਥ, ਡਾਕਟਰਾਂ ਨੇ ਮੁੜ ਜੋੜਿਆ
ਪੁਲਸ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 7 ਵਜੇ ਬੱਚੀ ਇਕ ਪਾਰਕ 'ਚ ਮਿਲੀ। ਪੁਲਸ ਨੇ ਕਿਹਾ ਕਿ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਨਾਲ ਜਬਰ ਜ਼ਿਨਾਹ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਸ਼ਿਕਾਇਤ 'ਚ ਆਈ.ਪੀ.ਸੀ. ਦੀ ਧਾਰਾ 376 ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪਾਕਸੋ) ਐਕਟ ਦੀ ਧਾਰਾ 6 ਨੂੰ ਵੀ ਜੋੜਿਆ ਗਿਆ ਹੈ। ਪੁਲਸ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦਾ ਪਤਾ ਲਗਾਉਣ ਲਈ 'ਸਪੈਸ਼ਲ ਸਟਾਫ਼' ਦੇ 10 ਦਲਾਂ ਦਾ ਗਠਨ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ