ਨੇਪਾਲ ਜਹਾਜ਼ ਹਾਦਸੇ 'ਚ ਮਾਰੇ ਗਏ UP ਦੇ 4 ਨੌਜਵਾਨ, ਪਛਾਣ ਲਈ ਕਾਠਮੰਡੂ ਗਏ ਰਿਸ਼ਤੇਦਾਰ

01/17/2023 10:43:19 AM

ਲਖਨਊ (ਭਾਸ਼ਾ)- ਨੇਪਾਲ ਵਿੱਚ ਐਤਵਾਰ ਨੂੰ ਵਾਪਰੇ ਜਹਾਜ਼ ਹਾਦਸੇ ਵਿੱਚ ਮਾਰੇ ਗਏ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਦੇ 4 ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਸੜਕ ਮਾਰਗ ਰਾਹੀਂ ਕਾਠਮੰਡੂ ਭੇਜ ਦਿੱਤਾ ਗਿਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਕਰਨ ਤੋਂ ਬਾਅਦ ਲਾਸ਼ਾਂ ਉਨ੍ਹਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਗਾਜ਼ੀਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਆਰਿਆਕਾ ਅਖੋਰੀ ਨੇ ਸੋਮਵਾਰ ਨੂੰ ਦੱਸਿਆ ਕਿ ਨੇਪਾਲ ਜਹਾਜ਼ ਹਾਦਸੇ ਵਿੱਚ 4 ਨੌਜਵਾਨ ਅਭਿਸ਼ੇਕ ਕੁਸ਼ਵਾਹਾ, ਸੋਨੂੰ ਜਾਇਸਵਾਲ, ਵਿਸ਼ਾਲ ਸ਼ਰਮਾ ਅਤੇ ਅਨਿਲ ਕੁਮਾਰ ਰਾਜਭਰ ਦੀ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਅਤੇ ਪਿੰਡ ਦੇ ਮੁਖੀ ਨੂੰ ਪ੍ਰਸ਼ਾਸਨ ਨੇ ਸੜਕ ਰਾਹੀਂ ਨੇਪਾਲ ਭੇਜਿਆ ਹੈ। ਉਹ ਅੱਜ ਨੇਪਾਲ ਪਹੁੰਚ ਜਾਣਗੇ।"

ਇਹ ਵੀ ਪੜ੍ਹੋ: ਇਟਲੀ 'ਚ ਭਾਰਤੀਆਂ ਨਾਲ ਵਾਪਰਿਆ ਦਰਦਨਾਕ ਭਾਣਾ, ਨਹਿਰ 'ਚ ਕਾਰ ਡਿੱਗਣ ਕਾਰਨ 2 ਮੁੰਡਿਆ ਤੇ 1 ਕੁੜੀ ਦੀ ਮੌਤ

ਉਨ੍ਹਾਂ ਕਿਹਾ, "ਲਾਸ਼ਾਂ ਨੂੰ ਸਹੀ ਸ਼ਨਾਖਤ ਕਰਨ ਅਤੇ ਪ੍ਰਕਿਰਿਆ ਦਾ ਪਾਲਣ ਕਰਨ ਅਤੇ ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਸਬੰਧਤ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਲਾਸ਼ਾਂ ਨੂੰ ਸੜਕ ਰਾਹੀਂ ਜ਼ਿਲ੍ਹੇ ਵਿੱਚ ਲਿਆਂਦਾ ਜਾਵੇਗਾ। ਇਸ ਵਿੱਚ ਦੋ-ਤਿੰਨ ਦਿਨ ਲੱਗ ਸਕਦੇ ਹਨ।" ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਰਹੱਦ 'ਤੇ ਪਰਮਿਟ ਲਈ ਪੀੜਤ ਪਰਿਵਾਰਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਦੋ ਅਧਿਕਾਰੀਆਂ ਨੂੰ ਵੀ ਭੇਜਿਆ ਗਿਆ ਹੈ ਅਤੇ ਦੂਤਘਰ ਦੇ ਅਧਿਕਾਰੀ ਵੀ ਇਸ ਵਿੱਚ ਸਹਿਯੋਗ ਕਰ ਰਹੇ ਹਨ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਦੁਖਦਾਇਕ ਖ਼ਬਰ, ਸੜਕ ਹਾਦਸੇ 'ਚ ਪੰਜਾਬੀ ਗੱਭਰੂ ਦੀ ਮੌਤ

ਉਨ੍ਹਾਂ ਕਿਹਾ ਕਿ ਵਿਦੇਸ਼ੀ ਨਾਗਰਿਕਾਂ ਦੀਆਂ ਲਾਸ਼ਾਂ ਨੂੰ ਕਾਠਮੰਡੂ ਲਿਜਾਇਆ ਜਾ ਰਿਹਾ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਦੀ ਪਛਾਣ ਲਈ ਡੀ.ਐੱਨ.ਏ. ਦਾ ਮਿਲਾਨ ਕੀਤਾ ਜਾਵੇਗਾ। ਅਖੌਰੀ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਅਖਤਿਆਰੀ ਫੰਡ ਅਤੇ ਹੋਰ ਸਰਕਾਰੀ ਸਕੀਮਾਂ ਵਿੱਚੋਂ ਯੋਗ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪੋਖਰਾ 'ਚ ਲੈਂਡਿੰਗ ਤੋਂ ਠੀਕ ਪਹਿਲਾਂ ਯੇਤੀ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ 'ਚ ਹੁਣ ਤੱਕ 69 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ, ਜਿਨ੍ਹਾਂ 'ਚੋਂ 41 ਦੀ ਪਛਾਣ ਹੋ ਚੁੱਕੀ ਹੈ। ਇਨ੍ਹਾਂ ਵਿੱਚ ਗਾਜ਼ੀਪੁਰ ਦੇ ਰਹਿਣ ਵਾਲੇ 4 ਨੌਜਵਾਨਾਂ ਸਮੇਤ 5 ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਜਹਾਜ਼ ਵਿਚ ਸਵਾਰ ਸਾਰੇ 72 ਯਾਤਰੀਆਂ ਦੀ ਮੌਤ ਹੋਣ ਦਾ ਅਨੁਮਾਨ ਲਗਾਇਆ ਹੈ। ਜਹਾਜ਼ ਦਾ ਬਲੈਕ ਬਾਕਸ ਬਰਾਮਦ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਸ਼ੇਖੀ ਮਾਰਨ ਲਈ ਫੁੱਲ ਰੇਸ 'ਤੇ ਭਜਾਈ ਗੱਡੀ ਨੇ ਸਿੱਖ ਔਰਤ ਨੂੰ ਮਾਰੀ ਟੱਕਰ, ਹੁਣ ਹੋਈ 6 ਸਾਲ ਦੀ ਕੈਦ


cherry

Content Editor

Related News