ਹੁੱਡਾ ਤੋਂ ਬਾਅਦ ਹੁਣ ਕਿਰਨ ਚੌਧਰੀ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ

08/31/2019 10:31:31 AM

ਨਵੀਂ ਦਿੱਲੀ/ਹਰਿਆਣਾ— ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੁਟਬਾਜ਼ੀ ਨੂੰ ਖਤਮ ਕਰਨ ਲਈ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦਰਮਿਆਨ ਸ਼ੁੱਕਰਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਨੇਤਾ ਕਿਰਨ ਚੌਧਰੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੋਨੀਆ ਗਾਂਧੀ ਪਾਰਟੀ ਦੀ ਪ੍ਰਧਾਨ ਹਨ। ਉਹ ਪਹਿਲਾਂ ਵੀ ਕਈ ਵਾਰ ਸੋਨੀਆ ਗਾਂਧੀ ਨੂੰ ਮਿਲ ਚੁਕੀ ਹੈ, ਇਸ ’ਚ ਕੋਈ ਨਵੀਂ ਗੱਲ ਨਹੀਂ ਹੈ। ਉੱਥੇ ਹੀ ਕਿਰਨ ਚੌਧਰੀ ਤੋਂ ਹਰਿਆਣਾ ਕਾਂਗਰਸ ’ਚ ਜਾਰੀ ਗੁਟਬਾਜ਼ੀ ਅਤੇ ਪ੍ਰਦੇਸ਼ ਲੀਡਰਸ਼ਿਪ ਦੀ ਤਬਦੀਲੀ ’ਤੇ ਸਵਾਲ ਕੀਤਾ ਗਿਆ ਤਾਂ ਕਿਰਨ ਚੌਧਰੀ ਨੇ ਕਿਹਾ ਕਿ ਪ੍ਰਦੇਸ਼ ਦੇ ਹਾਲਾਤ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਹ ਮੁਲਾਕਾਤ ਕੀਤੀ ਗਈ।

ਵੀਰਵਾਰ ਨੂੰ ਹੁੱਡਾ ਨੇ ਕੀਤੀ ਸੀ ਸੋਨੀਆ ਨਾਲ ਮੁਲਾਕਾਤ
ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਯਾਨੀ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਹੁੱਡਾ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਰੋਹਤਕ ’ਚ ਆਯੋਜਿਤ ਹੁੱਡਾ ਦੀ ਰੈਲੀ ਤੋਂ ਨਾਰਾਜ਼ ਸੀ, ਜਿਸ ’ਚ ਹੁੱਡਾ ਨੇ ਕਿਹਾ ਸੀ ਕਿ ਕਾਂਗਰਸ ਆਪਣੇ ਰਸਤੇ ਤੋਂ ਭਟਕ ਗਈ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਦੇਸ਼ ਪ੍ਰਧਾਨ ਨੂੰ ਲੈ ਕੇ ਚਰਚਾ ਹੋਈ, ਜਿਸ ’ਚ ਸੋਨੀਆ ਨੇ ਉਨ੍ਹਾਂ ਨੂੰ ਪ੍ਰਦੇਸ਼ ਪ੍ਰਧਾਨ ਬਣਾਏ ਜਾਣ ਤੋਂ ਮਨ੍ਹਾ ਕਰ ਦਿੱਤਾ ਹੈ। 

DIsha

This news is Content Editor DIsha