ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖਮੰਤਰੀ ਕਿਰਨ ਕੁਮਾਰ ਰੇੱਡੀ ਕਾਂਗਰਸ ''ਚ ਹੋਏ ਸ਼ਾਮਲ

07/13/2018 1:51:41 PM

ਨੈਸ਼ਨਲ ਡੈਸਕ— ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖਮੰਤਰੀ ਕਿਰਨ ਕੁਮਾਰ ਰੇੱਡੀ ਇਕ ਵਾਰ ਫਿਰ ਤੋਂ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਦੀ ਵੰਡ ਦੇ ਸਮੇਂ ਮੁੱਖਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਬਾਅਦ 'ਚ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾ ਲਈ ਸੀ।
ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦੇ ਬਾਅਦ ਉਨ੍ਹਾਂ ਨੇ ਕਿਹਾ ਕਿ ਮੈਂ ਕਾਂਗਰਸ 'ਚ ਵਾਪਸ ਆ ਕੇ ਖੁਸ਼ ਹਾਂ। ਮੈਂ ਅਸਤੀਫਾ ਦਿੱਤਾ ਸੀ ਪਰ ਪਾਰਟੀ ਤੋਂ ਵੱਖ ਨਹੀਂ ਹੋ ਸਕਦਾ। ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜੋ ਵੀ ਪਛਾਣ ਮਿਲੀ ਉਹ ਕਾਂਗਰਸ ਦੇ ਕਾਰਨ ਮਿਲੀ।
ਉਨ੍ਹਾਂ ਨੇ ਕਿਹਾ ਕਿ ਅੱਜ ਦੇ ਹਾਲਾਤਾਂ 'ਚ ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਦੇ ਹੱਥਾਂ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਜਦੋਂ ਤੱਕ ਕਾਂਗਰਸ ਦੀ ਸਰਕਾਰ ਦਿੱਲੀ 'ਚ ਨਹੀਂ ਬਣ ਜਾਂਦੀ, ਉਦੋਂ ਤੱਕ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਨਿਆਂ ਨਹੀਂ ਮਿਲ ਸਕਦਾ।


Related News