ਹਰਿਆਣਾ ਦੇ DGP ਨੂੰ ਪੰਧੇਰ ਦਾ ਮੋੜਵਾਂ ਜਵਾਬ- ''ਫਿਰ ਸਾਡੇ ''ਤੇ ਕੌਣ ਸੁੱਟ ਰਿਹੈ ਹੰਝੂ ਗੈਸ ਦੇ ਗੋਲੇ?''
Tuesday, Feb 20, 2024 - 12:18 PM (IST)
ਅੰਬਾਲਾ- ਕਿਸਾਨ ਅੰਦੋਲਨ ਦਾ ਅੱਜ 8ਵਾਂ ਦਿਨ ਹੈ। ਬੀਤੇ ਦਿਨੀਂ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਚੌਥੇ ਗੇੜ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕੇਂਦਰ ਸਰਕਾਰ ਦੇ ਮੰਤਰੀਆਂ ਵਲੋਂ ਕਪਾਹ ਅਤੇ ਮੱਕੀ ਤੋਂ ਇਲਾਵਾ ਤਿੰਨ ਦਾਲਾਂ - ਅਰਹਰ, ਤੁਅਰ ਅਤੇ ਉੜਦ ਨੂੰ MSP 'ਤੇ ਖਰੀਦਣ ਦਾ ਪ੍ਰਸਤਾਵ ਰੱਖਿਆ ਗਿਆ। ਕਿਸਾਨਾਂ ਵਲੋਂ ਕੇਂਦਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਹੈ। ਹੁਣ ਕਿਸਾਨ ਭਲਕੇ ਯਾਨੀ ਕਿ 21 ਫਰਵਰੀ ਨੂੰ ਦਿੱਲੀ ਕੂਚ ਕਰਨਗੇ। ਇਸ ਸਮੇਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਵੱਡੀ ਗਿਣਤੀ ਵਿਚ ਕਿਸਾਨ ਡਟੇ ਹੋਏ ਹਨ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਡਟੇ ਕਿਸਾਨ; ਕੇਂਦਰ ਦੇ ਮਤੇ 'ਤੇ ਕੋਰੀ ਨਾਂਹ, ਭਲਕੇ ਕਰਨਗੇ 'ਦਿੱਲੀ ਕੂਚ'
ਇਸ ਦਰਮਿਆਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਨੂੰ ਮੋੜਵਾਂ ਜਵਾਬ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਹਰਿਆਣਾ ਡੀ. ਜੀ. ਪੀ. ਦਾ ਬਿਆਨ ਸਾਹਮਣੇ ਆਇਆ ਹੈ ਕਿ ਅਸੀਂ ਕਿਸਾਨਾਂ ਉੱਪਰ ਹੰਝੂ ਗੈਸ ਦਾ ਇਸਤੇਮਾਲ ਨਹੀਂ ਕਰ ਰਹੇ। ਫਿਰ ਇਹ ਕੰਮ ਕੌਣ ਕਰ ਰਿਹਾ ਹੈ, ਉਸ ਨੂੰ ਸਜ਼ਾ ਦਿਓ। ਉਨ੍ਹਾਂ ਕਿਹਾ ਕਿ 13 ਫਰਵਰੀ ਨੂੰ ਅਸੀਂ ਦਿੱਲੀ ਚਾਲੇ ਪਾਉਣ ਦਾ ਐਲਾਨ ਕੀਤਾ ਸੀ, ਜਿਸ ਤੋਂ 10 ਦਿਨ ਪਹਿਲਾਂ ਹੀ ਹਰਿਆਣਾ ਪ੍ਰਸ਼ਾਸਨ ਵਲੋਂ ਪੂਰੀ ਤਰ੍ਹਾਂ ਸ਼ੰਭੂ ਅਤੇ ਖਨੌਰੀ ਬਾਰਡਰ ਸੀਲ ਕਰਨਾ ਸ਼ੁਰੂ ਕਰ ਦਿੱਤੇ ਸਨ। ਸਰਕਾਰ ਦੀ ਮੰਸ਼ਾ ਸਪੱਸ਼ਟ ਹੋ ਚੁੱਕੀ ਸੀ ਕਿ ਉਹ ਕਿਸੇ ਵੀ ਕੀਮਤ 'ਤੇ ਸਾਨੂੰ ਦਿੱਲੀ ਨਹੀਂ ਜਾਣ ਦੇਵੇਗੀ, ਇਹ ਹੀ ਸਾਡੇ ਵਿਚਾਲੇ ਗਤੀਰੋਧ ਹੈ।
ਇਹ ਵੀ ਪੜ੍ਹੋ- ਕਿਸਾਨ ਆਗੂ ਪੰਧੇਰ ਬੋਲੇ- ਕੇਂਦਰ ਦੇ ਪ੍ਰਸਤਾਵ 'ਤੇ ਕਰਾਂਗੇ ਵਿਚਾਰ, ਦਿੱਲੀ ਜਾਣ ਦਾ ਫੈਸਲਾ 'ਸਟੈਂਡਬਾਏ'
ਪੰਧੇਰ ਨੇ ਕਿਹਾ ਕਿ ਸੰਵਿਧਾਨ ਮੁਤਾਬਕ ਸਭ ਨੂੰ ਗੱਲ ਰੱਖਣ ਦਾ ਹੱਕ ਹੈ। ਸਾਨੂੰ ਵੀ ਦਿੱਲੀ ਜਾਣ ਦਿੱਤਾ ਜਾਵੇ। ਸਰਕਾਰ ਨੇ ਬਾਰਡਰਾਂ 'ਤੇ ਸਖ਼ਤ ਬੈਰੀਕੇਡ ਕੀਤੀ ਹੈ ਅਤੇ ਸਾਡੇ 'ਤੇ ਰਬੜ ਦੇ ਫਾਇਰ ਹੋਏ। ਸਰਕਾਰ ਦੀ ਮੰਸ਼ਾ ਸਾਫ਼ ਹੈ ਕਿ ਕਿਸੇ ਵੀ ਕੀਮਤ 'ਤੇ ਸਾਨੂੰ ਦਿੱਲੀ ਨਹੀਂ ਜਾਣ ਦਿੱਤਾ ਜਾਵੇਗਾ। ਹਰਿਆਣਾ ਵਿਚ 15 ਤੋਂ 20 ਹਜ਼ਾਰ ਅਰਧ ਸੈਨਿਕ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸੰਯੁਕਤ ਕਿਸਾਨ ਮੋਰਚਾ ਨੇ ਖਾਰਜ ਕੀਤਾ ਸਰਕਾਰ ਦਾ ਪ੍ਰਸਤਾਵ, ਕਿਹਾ- MSP ਗਾਰੰਟੀ ਤੋਂ ਘੱਟ ਕੁਝ ਮਨਜ਼ੂਰ ਨਹੀਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8