ਕਿਸਾਨ ਅੰਦੋਲਨ 2.0: ਹਜ਼ਾਰਾਂ ਟਰੈਕਟਰਾਂ ਨਾਲ ਕਿਸਾਨਾਂ ਨੇ ਦਿੱਲੀ ਨੂੰ ਪਾਏ ਚਾਲੇ

Tuesday, Feb 13, 2024 - 10:45 AM (IST)

ਕਿਸਾਨ ਅੰਦੋਲਨ 2.0: ਹਜ਼ਾਰਾਂ ਟਰੈਕਟਰਾਂ ਨਾਲ ਕਿਸਾਨਾਂ ਨੇ ਦਿੱਲੀ ਨੂੰ ਪਾਏ ਚਾਲੇ

ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਕਿਸਾਨਾਂ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਦਿੱਲੀ ਕੂਚ ਕਰ ਦਿੱਤਾ ਹੈ। ਕਿਸਾਨ ਆਪਣੇ ਟਰੈਕਟਰਾਂ ਨਾਲ ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਅੰਬਾਲਾ ਨੇੜੇ ਸ਼ੰਭੂ ਸਰਹੱਦ ਵੱਲ ਵਧ ਰਹੇ ਹਨ। ਦੱਸ ਦੇਈਏ ਕਿ ਕਿਸਾਨਾਂ ਨੂੰ ਰੋਕਣ ਲਈ ਹਾਈਵੇਅ 'ਤੇ ਬੈਰੀਕੇਡਿੰਗ ਕੀਤੀ ਗਈ ਹੈ, ਜਦਕਿ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਜ਼ ਲਾਏ ਗਏ ਹਨ। ਪੰਜਾਬ ਤੋਂ ਹਰਿਆਣਾ ਵਿਚ ਐਂਟਰੀ ਰੋਕਣ ਲਈ ਸਰਹੱਦ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਕੰਕਰੀਟ ਅਤੇ ਲੋਹੇ ਦੇ ਬੈਰੀਕੇਡ ਲਗਾ ਕੇ ਕਿਲੇਬੰਦੀ ਕਰ ਦਿੱਤੀ ਗਈ ਹੈ। ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਸੁਰੱਖਿਆ ਫੋਰਸ ਪੂਰੀ ਤਰ੍ਹਾਂ ਮੂਸਤੈਦ ਹੈ। 

ਇਹ ਵੀ ਪੜ੍ਹੋ- ਕਿਸਾਨਾਂ ਦੇ 'ਦਿੱਲੀ ਕੂਚ' ਨੂੰ ਰੋਕਣ ਲਈ ਸ਼ੰਭੂ ਬਾਰਡਰ 'ਤੇ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ (ਵੀਡੀਓ)

ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ

ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਸੋਮਵਾਰ ਸ਼ਾਮ ਨੂੰ ਕਰੀਬ ਸਾਢੇ 5 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦਿੱਲੀ ਕੂਚ ਕਰਨ ਦਾ ਫ਼ੈਸਲਾ ਲਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਇਹ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀ ਐੱਮ.ਐੱਸ.ਪੀ. ਸਬੰਧੀ ਮੰਗ ਨੂੰ ਨਹੀਂ ਮੰਨਿਆ, ਜਿਸ ਕਾਰਨ ਕਿਸਾਨਾ ਹਜ਼ਾਰਾਂ ਟਰੈਕਟਰਾਂ ਨਾਲ ਦਿੱਲੀ ਵੱਲ ਰਵਾਨਾ ਹੋ ਗਏ ਹਨ।

ਇਹ ਵੀ ਪੜ੍ਹੋ-  ਸ਼ੰਭੂ ਬਾਰਡਰ 'ਤੇ ਪੁਲਸ ਨੇ ਕੀਤੀ ਮੌਕ ਡਰਿੱਲ, ਕਿਸਾਨ ਬੋਲੇ- 'ਅਸੀਂ ਵੀ ਚੂੜੀਆਂ ਨਹੀਂ ਪਾਈਆਂ'

ਇਹ ਵੀ ਪੜ੍ਹੋ- ਪਟਿਆਲਾ ’ਚ ਹਜ਼ਾਰਾਂ ਟਰੈਕਟਰਾਂ ਨਾਲ ਡਟੇ ਕਿਸਾਨ, ਪੁਲਸ ਨਾਕੇ ਤੋੜ ਕੇ ਨਿਕਲੇ ਅੱਗੇ

 

ਇਹ ਹਨ ਕਿਸਾਨਾਂ ਦੀਆਂ ਮੰਗਾਂ

ਸਾਰੀਆਂ ਫ਼ਸਲਾਂ ਦੀ MSP 'ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣੇ
-ਕਿਸਾਨ-ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਹੋਵੇ, ਪੈਨਸ਼ਨ ਦਿੱਤੀ ਜਾਵੇ
-ਲਖੀਮਪੁਰ ਖੀਰੀ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾ ਅਤੇ ਪੀੜਤਾਂ ਨੂੰ ਨਿਆਂ ਮਿਲੇ
-ਕਿਸਾਨ ਅੰਦੋਲਨ ਦੌਰਾਨ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਮਿਲੇ
-ਬਿਜਲੀ ਸੋਧ ਬਿੱਲ-2020 ਨੂੰ ਰੱਦ ਕੀਤਾ ਜਾਵੇ
-ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਿਆ ਜਾਵੇ
-ਨਕਲੀ ਬੀਜ, ਕੀਟਨਾਸ਼ਕ ਦਵਾਈਆਂ ਅਤੇ ਖਾਦ ਵਾਲੀਆਂ ਕੰਪਨੀਆਂ 'ਤੇ ਸਖ਼ਤ ਕਾਨੂੰਨ ਬਣਾਇਆ ਜਾਵੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Tanu

Content Editor

Related News