ਕਿਸਾਨ ਅੰਦੋਲਨ 2.0: ਅੱਜ ਟਰੈਕਟਰ ਮਾਰਚ ਕੱਢਣਗੇ ਕਿਸਾਨ, ਜਾਣੋ ਕੀ ਰਹੇਗਾ ਸਮਾਂ

Monday, Feb 26, 2024 - 09:53 AM (IST)

ਕਿਸਾਨ ਅੰਦੋਲਨ 2.0: ਅੱਜ ਟਰੈਕਟਰ ਮਾਰਚ ਕੱਢਣਗੇ ਕਿਸਾਨ, ਜਾਣੋ ਕੀ ਰਹੇਗਾ ਸਮਾਂ

ਨਵੀਂ ਦਿੱਲੀ- ਕਿਸਾਨ ਅੰਦੋਲਨ 2.0 ਦਾ ਅੱਜ 14ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅਜੇ ਵੀ ਸ਼ੰਭੂ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨ ਦਿੱਲੀ ਜਾਣ ਦੀ ਜ਼ਿੱਦ 'ਤੇ ਅੜੇ ਹੋਏ ਹਨ। ਕਿਸਾਨਾਂ ਆਗੂਆਂ ਦਾ ਕਹਿਣਾ ਹੈ ਕਿ ਉਹ ਇਸ ਵਾਰ ਆਪਣੀ ਮੰਗ ਪੂਰੀ ਕਰਵਾਏ ਬਿਨਾਂ ਪਿੱਛੇ ਨਹੀਂ ਹੱਟਣ ਵਾਲੇ ਹਨ। MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ 26 ਫਰਵਰੀ ਯਾਨੀ ਕਿ ਅੱਜ ਟਰੈਕਟਰ ਮਾਰਚ ਕੱਢਣ ਵਾਲੇ ਹਨ। ਭਾਰਤੀ ਕਿਸਾਨ ਯੂਨੀਅਨ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨ ਯਮੁਨਾ ਐਕਸਪ੍ਰੈੱਸਵੇਅ ਦੇ ਰਸਤਿਓਂ ਦਿੱਲੀ ਵੱਲ ਟਰੈਕਟਰ ਮਾਰਚ ਕੱਢਣਗੇ। 

ਇਹ ਵੀ ਪੜ੍ਹੋ-  ਰਾਜਿੰਦਰਾ ਹਸਪਤਾਲ ਦੇ ਬਾਹਰ ਡਟੇ ਕਿਸਾਨ, ਸ਼ੁਭਕਰਨ ਦੀ ਮ੍ਰਿਤਕ ਦੇਹ ਦੀ ਰਾਖੀ ਲਈ ਲਾਇਆ ਸਖ਼ਤ ਪਹਿਰਾ

ਟਰੈਕਟਰ ਮਾਰਚ ਦੇ ਸਹਾਰੇ ਕਿਸਾਨ ਜਥੇਬੰਦੀਆਂ ਆਪਣੀ ਤਾਕਤ ਵਿਖਾਉਣਗੀਆਂ। ਦੱਸ ਦੇਈਏ ਕਿ ਇਸ ਅੰਦੋਲਨ ਵਿਚ ਕਈ ਕਿਸਾਨਾਂ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ਦੀ ਮੌਤ ਹੋ ਚੁੱਕੀ ਹੈ। ਕਿਸਾਨਾਂ ਨੇ 29 ਫਰਵਰੀ ਤੱਕ ਦਿੱਲੀ ਕੂਚ ਰੋਕ ਦਿੱਤਾ ਹੈ। ਓਧਰ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਪੁਲਸ ਅਤੇ ਅਰਧ ਸੈਨਿਕ ਬਲਾਂ ਨੇ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਹਰਿਆਣਾ ਅਤੇ ਪੰਜਾਬ ਦੀਆਂ ਸਰਹੱਦਾਂ 'ਤੇ ਦੋ ਹਫ਼ਤਿਆਂ ਤੋਂ ਸੁਰੱਖਿਆ ਬਲਾਂ ਅਤੇ ਕਿਸਾਨਾਂ ਵਿਚਾਲੇ ਝੜਪਾਂ ਜਾਰੀ ਹਨ। ਕਿਸਾਨ ਆਗੂਆਂ ਅਤੇ ਸਰਕਾਰ ਦਰਮਿਆਨ 4 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ। 

ਇਹ ਵੀ ਪੜ੍ਹੋ- ਸ਼ੁਭਕਰਨ ਦੀ ਭੈਣ ਤੇ ਦਾਦੀ ਨੇ ਮਾਂ ਨੂੰ ਲੈ ਕੇ ਦੱਸੀ ਪੂਰੀ ਕਹਾਣੀ, ਕੀਤੇ ਹੈਰਾਨ ਕਰਦੇ ਖ਼ੁਲਾਸੇ (ਵੀਡੀਓ)

ਕਿਸਾਨ ਜੱਥੇਬੰਦੀਆਂ ਦੇ ਇਕ ਆਗੂ ਨੇ ਦੱਸਿਆ ਕਿ ਦਿੱਲੀ-ਦੇਹਰਾਦੂਨ ਨੈਸ਼ਨਲ ਹਾਈਵੇਅ ਦੀ ਲੈਫਟ ਹੈਂਡ ਦੀ ਇਕ ਲੇਨ ਵਿਚ ਟਰੈਕਟਰ ਖੜ੍ਹੇ ਕੀਤੇ ਜਾਣਗੇ। ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਦਿੱਲੀ-ਦੇਹਰਾਦੂਨ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਦਾ ਕਬਜ਼ਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ। ਹੁਣ ਕਿਸਾਨ ਵੀ ਆਰ-ਪਾਰ ਦੀ ਲੜਾਈ ਲੜੇਗਾ। ਭਾਰਤੀ ਕਿਸਾਨ ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਇਹ ਟਰੈਕਟਰ ਮਾਰਚ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ। ਸਾਡੇ ਟਰੈਕਟਰ ਮਾਰਚ ਨਾਲ ਆਵਾਜਾਈ ਪ੍ਰਭਾਵਿਤ ਨਹੀਂ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News