ਕਿਸਾਨ ਅੰਦੋਲਨ 2.0: ਪਿੰਡ ਵਾਲਿਆਂ ਨੇ ਕਿਸਾਨਾਂ ਲਈ ਲਾ ਦਿੱਤਾ ਜੂਸ ਦਾ ਲੰਗਰ
Thursday, Feb 15, 2024 - 04:45 PM (IST)
ਅੰਬਾਲਾ- ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ ਹੈ। ਦਿੱਲੀ ਕੂਚ ਲਈ ਅੜੇ ਕਿਸਾਨਾਂ ਸ਼ੰਭੂ ਬਾਰਡਰ 'ਤੇ ਜੁੱਟੇ ਹੋਏ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਸ ਨੇ ਬਾਰਡਰਾਂ 'ਤੇ ਬੈਰੀਕੇਡਜ਼ ਲਾਏ ਹੋਏ ਹਨ। ਬਾਡਰਡਾਂ 'ਤੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਕੂਚ ਕਰਨਗੇ। ਕਿਸਾਨ ਆਪਣੀਆਂ ਟਰੈਕਟਰ-ਟਰਾਲੀਆਂ ਨਾਲ ਦਿੱਲੀ ਕੂਚ ਕਰਨ ਲਈ ਨਿਕਲੇ ਹਨ। ਇਸ ਦਰਮਿਆਨ ਕਿਸਾਨਾਂ ਅਤੇ ਸੇਵਾਦਾਰਾਂ ਵਲੋਂ ਜੂਸ ਦਾ ਲੰਗਰ ਲਾਇਆ ਗਿਆ ਹੈ। ਕਿਸਾਨਾਂ ਨੂੰ ਜੂਸ ਵਰਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ 'ਚ ਰਾਕੇਸ਼ ਟਿਕੈਤ ਦੀ ਐਂਟਰੀ, ਬੋਲੇ- ਵਾਪਸ ਨਹੀਂ ਪਰਤਾਂਗੇ, ਸਰਕਾਰ ਕੱਢੇ ਹੱਲ
ਕਿਸਾਨਾਂ ਲਈ ਰੋਟੀ, ਚਾਹ ਦੇ ਲੰਗਰ ਵੀ ਇੱਥੇ ਲੱਗੇ ਹੋਏ ਹਨ। ਹੁਣ ਇੱਥੇ ਜੂਸ ਦਾ ਲੰਗਰ ਲਾਇਆ ਗਿਆ ਹੈ। ਦੋ ਗੱਡੀਆਂ ਜੂਸ ਦੀਆਂ ਆਈਆਂ ਹਨ। ਇਹ ਗੱਡੀਆਂ ਕਿਸਾਨ ਮੋਰਚਾ ਜੂਸ ਸੇਵਾ ਸਨੌਲੀ ਤੋਂ ਆਈਆਂ ਹਨ। ਇਕ ਨੌਜਵਾਨ ਨੇ ਦੱਸਿਆ ਕਿ ਇਹ ਦੋ ਗੱਡੀਆਂ ਜ਼ੀਰਕਪੁਰ ਸਨੌਲੀ ਤੋਂ ਆਈਆਂ ਹਨ। ਸੇਵਾਦਾਰਾਂ ਦਾ ਕਹਿਣਾ ਹੈ ਕਿ ਗਰਮੀ ਕਰ ਕੇ ਉਨ੍ਹਾਂ ਨੇ ਜੂਸ ਦਾ ਲੰਗਰ ਲਾਇਆ ਹੈ। ਇਹ ਸਾਰੀ ਸੇਵਾ ਪਿੰਡ ਵਾਲਿਆਂ ਵਲੋਂ ਕੀਤੀ ਗਈ ਹੈ, ਤਾਂ ਜੋ ਗਰਮੀ ਵਿਚ ਵੀ ਕਿਸਾਨਾਂ ਦਾ ਹੌਂਸਲਾ ਬਣਿਆ ਰਹੇ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਇਕੱਠ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ, ਕਿਸਾਨ ਬੋਲੇ- ਟੱਪ ਕੇ ਜਾਵਾਂਗੇ ਬਾਰਡਰ
ਦੱਸ ਦੇਈਏ ਕਿ MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ 13 ਫਰਵਰੀ ਨੂੰ ਆਪਣਾ ਅੰਦੋਲਨ ਸ਼ੁਰੂ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਵੇ ਜਾਂ ਫਿਰ ਦਿੱਲੀ 'ਚ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕਿਸਾਨ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ- ਕਿਸਾਨਾਂ ਨੇ ਲਾਇਆ ਜੁਗਾੜ; ਬਾਰਡਰ 'ਤੇ ਲਾ ਦਿੱਤਾ ਪੱਖਾ, ਪੁਲਸ ਵੱਲ ਭੇਜ ਰਹੇ ਹੰਝੂ ਗੈਸ ਦਾ ਧੂੰਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8