ਬੈੱਡ ਜਾਂ ਆਕਸੀਜਨ ਨਾ ਮਿਲੇ ਤਾਂ MP ਅਤੇ MLA ਦੇ ਘਰਾਂ ’ਚ ਲਾਓ ਡੇਰੇ: ਗੁਰਨਾਮ ਚਢੂਨੀ (ਵੀਡੀਓ)
Thursday, Apr 29, 2021 - 05:51 PM (IST)
ਸੋਨੀਪਤ— ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚਢੂਨੀ ਨੇ ਟਵੀਟ ਕਰ ਕੇ ਕੋਰੋਨਾ ਵਾਇਰਸ ਮਰੀਜ਼ਾਂ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਹਸਪਤਾਲ ’ਚ ਬੈੱਡ ਜਾਂ ਆਕਸੀਜਨ ਨਾ ਮਿਲੇ ਉਹ ਆਪਣੇ ਵਿਧਾਇਕ (ਐੱਮ. ਐੱਲ. ਏ.) ਅਤੇ ਸੰਸਦ ਮੈਂਬਰ (ਐੱਮ. ਪੀ.) ਦੇ ਘਰ ਜਾ ਕੇ ਡੇਰੇ ਲਾ ਲੈਣ।
ਇਹ ਵੀ ਪੜ੍ਹੋ : ਕੋਰੋਨਾ ਕਾਲ ਦਾ ਸਭ ਤੋਂ ਬੁਰਾ ਦੌਰ; ਮੌਤ ਤੋਂ ਬਾਅਦ ਵੀ ਕਰਨੀ ਪੈ ਰਹੀ ‘ਵਾਰੀ ਦੀ ਉਡੀਕ’
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਸੀ ਕਿ ਹਰਿਆਣਾ-ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਕੋਵਿਡ-19 ਜਾਂਚ ਕਰਵਾਈ ਜਾਵੇਗੀ ਅਤੇ ਉਨ੍ਹਾਂ ਦਾ ਟੀਕਾਕਰਨ ਕਰਵਾਇਆ ਜਾਵੇਗਾ। ਇਸ ਨੂੰ ਲੈ ਕੇ ਗੁਰਨਾਮ ਚਢੂਨੀ ਨੇ ਕਿਹਾ ਸੀ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣੀ ਜਾਂਚ ਕਰਵਾਉਣ ਜਾਂ ਟੀਕਾ ਲਗਵਾਉਣ ਲਈ ਮਜ਼ਬੂਰ ਨਹੀਂ ਕੀਤਾ ਜਾਣਾ ਚਾਹੀਦਾ ਹੈ। ਜੇਕਰ ਸਿਹਤ ਕਾਮੇ ਉਨ੍ਹਾਂ ਨਾਲ ਜ਼ੋਰ-ਜ਼ਬਰਦਸੀ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਉਨ੍ਹਾਂ ਨੂੰ ਪ੍ਰਦਰਸ਼ਨ ਵਾਲੀ ਥਾਂ ’ਚ ਐਂਟਰੀ ਨਹੀਂ ਮਿਲੇਗੀ।
ਇਹ ਵੀ ਪੜ੍ਹੋ: ਦੇਸ਼ ’ਚ ਕੋਰੋਨਾ ਦੀ ਬੇਲਗਾਮ ਹੁੰਦੀ ਸਥਿਤੀ, ਪਹਿਲੀ ਵਾਰ 3 ਹਜ਼ਾਰ ਤੋਂ ਵੱਧ ਮੌਤਾਂ