ਮੰਗਾਂ ਨੂੰ ਲੈ ਕੇ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਜੁੱਟੇ ਕਿਸਾਨ, ਵੇਖੋ ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ

03/20/2023 3:04:27 PM

ਨਵੀਂ ਦਿੱਲੀ- ਦਿੱਲੀ ਦੇ ਰਾਮਲੀਲਾ ਮੈਦਾਨ 'ਚ ਸੋਮਵਾਰ ਯਾਨੀ ਕਿ ਅੱਜ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹਾਪੰਚਾਇਤ ਵਿਚ ਦੇਸ਼ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਜੁੱਟੇ ਹਨ। ਮਹਾਪੰਚਾਇਤ, ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਹੋ ਰਹੀ ਹੈ।  SKM ਨੇ ਕਿਹਾ ਕਿ ਅਸੀਂ ਮਹੀਨਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ ਕਿ ਰਾਮਲੀਲਾ ਮੈਦਾਨ 'ਚ ਕਿਸਾਨ ਮਹਾਪੰਚਾਇਤ ਵਿਚ ਹਿੱਸਾ ਲੈਣ ਲਈ ਦੇਸ਼ ਭਰ ਤੋਂ ਲੱਖਾਂ ਕਿਸਾਨ ਦਿੱਲੀ ਆ ਰਹੇ ਹਨ। 

ਇਹ ਵੀ ਪੜ੍ਹੋ-  1 ਅਪ੍ਰੈਲ ਤੋਂ ਪਹਿਲਾਂ ਨਾ ਸ਼ੁਰੂ ਕੀਤਾ ਜਾਵੇ ਨਵਾਂ ਵਿੱਦਿਅਕ ਸੈਸ਼ਨ, CBSE ਨੇ ਸਕੂਲਾਂ ਨੂੰ ਦਿੱਤੀ ਚਿਤਾਵਨੀ

PunjabKesari

ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਘੱਟ ਤੋਂ ਘੱਟ ਸਮਰਥਨ ਮੁੱਲ (MSP) 'ਤੇ ਕਾਨੂੰਨੀ ਗਰੰਟੀ ਲਈ ਸਰਕਾਰ 'ਤੇ ਦਬਾਅ ਬਣਾਉਣ ਲਈ ਕਿਸਾਨ ਮਹਾਪੰਚਾਇਤ ਕਰ ਰਹੇ ਹਾਂ। ਕਿਸਾਨਾਂ ਦਾ ਕਹਿਣਾ ਹੈ ਕਿ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਸਾਲ ਤੋਂ ਵਧ ਸਮੇਂ ਤੱਕ ਅੰਦੋਲਨ ਚਲਿਆ ਹੈ। ਅਸੀਂ ਕੇਂਦਰ ਤੋਂ MSP 'ਤੇ ਕਮੇਟੀ ਨੂੰ ਭੰਗ ਕਰਨ ਦੀ ਅਪੀਲ ਕੀਤੀ ਹੈ, ਜੋ ਕਿ ਕਿਸਾਨਾਂ ਦੀਆਂ ਮੰਗਾਂ ਦੇ ਉਲਟ ਹੈ। 

ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਉਪ ਰਾਜਪਾਲ ਵਲੋਂ 'ਦੁਰਗਾ ਭਵਨ' ਦਾ ਉਦਘਾਟਨ

PunjabKesari

ਦੱਸ ਦੇਈਏ ਕਿ ਕਿਸਾਨਾਂ ਦੀਆਂ ਮੰਗਾਂ ਵਿਚ ਪੈਨਸ਼ਨ, ਕਰਜ਼ਾ ਮੁਆਫ਼ੀ, ਕਿਸਾਨ ਅੰਦੋਲਨ ਦੌਰਾਨ ਮਰਨ ਵਾਲਿਆਂ ਨੂੰ ਮੁਆਵਜ਼ਾ ਅਤੇ ਬਿਜਲੀ ਬਿੱਲ ਵਾਪਸ ਲੈਣਾ ਵੀ ਸ਼ਾਮਲ ਹੈ। ਕਿਸਾਨ ਯੂਨੀਅਨ ਨੇ ਖੇਤੀ ਲਈ ਮੁਫਤ ਬਿਜਲੀ ਅਤੇ ਪੇਂਡੂ ਘਰਾਂ ਲਈ 300 ਯੂਨਿਟ ਬਿਜਲੀ ਦੀ ਮੰਗ ਵੀ ਦੋਹਰਾਈ ਹੈ। 

ਇਹ ਵੀ ਪੜ੍ਹੋ-  ਸ਼੍ਰੀਨਗਰ ਦਾ 'ਬਦਾਮ ਵਾਰੀ' ਗਾਰਡਨ ਸੈਲਾਨੀਆਂ ਨਾਲ ਗੁਲਜ਼ਾਰ, ਲੋਕ ਆਖਦੇ ਨੇ ਇਹ ਹੈ 'ਜੰਨਤ'

PunjabKesari

ਓਧਰ ਕਿਸਾਨ ਮਹਾਪੰਚਾਇਤ ਦੇ ਕਿਸਾਨ ਆਗੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (SKM) ਦੇ ਵਫ਼ਦ ਨੇ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕਾਨੂੰਨ ਬਣਾਉਣ ਦੀ ਮੰਗ ਅਤੇ ਹੋਰ ਮੁੱਦਿਆਂ 'ਤੇ ਚਰਚਾ ਕਰਨ ਲਈ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਤੋਮਰ ਨਾਲ ਮੁਲਾਕਾਤ ਕਰਨ ਤੋਂ ਬਾਅਦ SKM ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਕੁਝ ਅਣਸੁਲਝੇ ਮੁੱਦਿਆਂ, ਅਧੂਰੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ। ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 9 ਦਸੰਬਰ 2021 ਨੂੰ ਲਿਖਤੀ ਰੂਪ ਵਿਚ ਦਿੱਤੇ ਗਏ ਭਰੋਸੇ ਨੂੰ ਪੂਰਾ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਲਗਾਤਾਰ ਵੱਧ ਰਹੀ ਪ੍ਰੇਸ਼ਾਨੀ ਨੂੰ ਘਟਾਉਣ ਲਈ ਪ੍ਰਭਾਵੀ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ-  ਅਚਾਨਕ ਸ਼ਤਾਬਦੀ ਐਕਸਪ੍ਰੈੱਸ 'ਚ ਪਹੁੰਚੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ, ਯਾਤਰੀਆਂ ਤੋਂ ਮਿਲੇ ਵਧੀਆ 'ਫੀਡਬੈਕ'

PunjabKesari


Tanu

Content Editor

Related News