ਰਾਕੇਸ਼ ਟਿਕੈਤ ਦਾ ਦਾਅਵਾ, ਕਿਸਾਨ ਵਿਰੋਧੀ ਸਰਕਾਰ ਦੇ ਤਾਬੂਤ 'ਚ ਆਖ਼ਰੀ ਕਿੱਲ ਸਾਬਿਤ ਹੋਵੇਗੀ ਲਖਨਊ ਮਹਾਪੰਚਾਇਤ
Tuesday, Nov 09, 2021 - 01:21 PM (IST)
ਲਖਨਊ- ਸੰਯੁਕਤ ਕਿਸਾਨ ਮੋਰਚਾ ਵਲੋਂ 22 ਨਵੰਬਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,‘‘ਇਤਿਹਾਸਕ ਹੋਵੇਗੀ ਲਖਨਊ ’ਚ ਆਯੋਜਿਤ 22 ਨਵੰਬਰ ਦੀ ਕਿਸਾਨ ਮਹਾਪੰਚਾਇਤ। ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਅਤੇ ਤਿੰਨੋਂ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਤਾਬੂਤ ’ਚ ਆਖ਼ਰੀ ਕਿੱਲ ਸਾਬਿਤ ਹੋਵੇਗੀ। ਹੁਣ ਪੂਰਵਾਂਚਲ ’ਚ ਵੀ ਹੋਰ ਤੇਜ਼ ਹੋਵੇਗਾ ਅੰਨਦਾਤਾ ਦਾ ਅੰਦੋਲਨ।’’
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਕੇਸ਼ ਟਿਕੈਤ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ 26 ਨਵੰਬਰ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਅਗਲੇ ਦਿਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਟੈਂਟ ਲਗਾਉਣਗੇ ਅਤੇ ਆਪਣਾ ਅੰਦੋਲਨ ਮੁੜ ਤੋਂ ਤੇਜ਼ ਕਰਨਗੇ।
ਇਹ ਵੀ ਪੜ੍ਹੋ : ਭਾਰਤੀ ਫ਼ੌਜ ਦੀ ਨਵੀਂ ਪਹਿਲ, ਕਸ਼ਮੀਰ ’ਚ ਡਿਊਟੀ ਦੇ ਨਾਲ-ਨਾਲ ਹੁਣ ਪੜ੍ਹਾਈ ਵੀ ਕਰ ਸਕਣਗੇ ਫ਼ੌਜੀ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ