ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਨੂੰ ਲੈ ਕੇ ਫਸਿਆ ਨਵਾਂ ਪੇਚ, ਇਕ ਜਥੇਬੰਦੀ ਨੇ ਰੱਦ ਕੀਤਾ ਸੱਦਾ

Tuesday, Dec 29, 2020 - 05:53 PM (IST)

ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਨੂੰ ਲੈ ਕੇ ਫਸਿਆ ਨਵਾਂ ਪੇਚ, ਇਕ ਜਥੇਬੰਦੀ ਨੇ ਰੱਦ ਕੀਤਾ ਸੱਦਾ

ਨਵੀਂ ਦਿੱਲੀ— ਭਲਕੇ ਯਾਨੀ ਕਿ 30 ਦਸੰਬਰ 2020 ਨੂੰ ਖੇਤੀ ਕਾਨੂੰਨਾਂ ਨੂੰ ਲੈ ਕੇੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਹੋਵੇਗੀ। ਸਰਕਾਰ ਨੇ ਗੱਲਬਾਤ ਲਈ 40 ਕਿਸਾਨ ਜਥੇਬੰਦੀਆਂ ਨੂੰ ਸੱਦਾ ਦਿੱਤਾ ਹੈ। ਇਸ ਗੱਲਬਾਤ ਤੋਂ ਪਹਿਲਾਂ ਹੀ ਕੇਂਦਰ ਅਤੇ ਸਰਕਾਰ ਵਿਚਾਲੇ ਨਵਾਂ ਪੇਚ ਫਸ ਗਿਆ ਹੈ। 40 ਕਿਸਾਨ ਜਥੇਬੰਦੀਆਂ ’ਚੋਂ ਇਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਵਲੋਂ ਭੇਜਿਆ ਸੱਦਾ ਰੱਦ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨ ਆਗੂਆਂ ਨੇ ਤੈਅ ਕੀਤਾ ਕੇਂਦਰ ਨਾਲ ਬੈਠਕ ਦਾ ਸਮਾਂ ਅਤੇ ਤਾਰੀਖ਼

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜਾਬ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸਵਿੰਦਰ ਸਿੰਘ ਚੌਟਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਹੋਰ ਸਾਰੇ ਕੇਂਦਰੀ ਮੰਤਰੀਆਂ ਦੇ ਭਾਸ਼ਣ ਸਿਰਫ ਖੇਤੀ ਕਾਨੂੰਨਾਂ ਨੂੰ ਦਰੁਸਤ ਦੱਸ ਰਹੇ ਹਨ। ਦਰਅਸਲ ਕਮੇਟੀ ਦਾ ਕਹਿਣਾ ਹੈ ਕਿ ਸਰਕਾਰ ਨੇ ਬੈਠਕ ਲਈ ਕੋਈ ਠੋਸ ਏਜੰਡਾ ਨਹੀਂ ਰੱਖਿਆ ਹੈ, ਇਸ ਲਈ ਅਸੀਂ ਭਲਕੇ ਹੋਣ ਵਾਲੀ ਬੈਠਕ ’ਚ ਹਿੱਸਾ ਨਾ ਲੈਣ ਦਾ ਫ਼ੈਸਲਾ ਕੀਤਾ ਹੈ। 

ਇਹ ਵੀ ਪੜ੍ਹੋ : ਕੇਰਲ ਦੇ ਕਿਸਾਨਾਂ ਨੇ ਖੋਲ੍ਹੇ ਦਿਲ ਦੇ ਬੂਹੇ, ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਲਈ ਭੇਜੇ 16 ਟਨ ਅਨਾਨਾਸ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਨਾਲ ਗੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਰਨੀ ਚਾਹੀਦੀ ਹੈ, ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ, ਬਿਜਲੀ ਸੋਧ ਬਿੱਲ-2020, ਪ੍ਰਦੂਸ਼ਣ ਐਕਟ ਵਾਪਸ ਲੈਣ ’ਤੇ ਹੀ ਗੱਲਬਾਤ ਦਾ ਨਤੀਜਾ ਨਿਕਲ ਸਕਦਾ ਹੈ ਪਰ ਸਰਕਾਰ ਇਨ੍ਹਾਂ ’ਤੇ ਗੱਲ ਨਹੀਂ ਕਰ ਰਹੀ, ਸਗੋਂ ਸੋਧਾਂ ਕਰਨ ’ਤੇ ਲੰਬੀ ਵਿਚਾਰ-ਚਰਚਾ ਕਰਨਾ ਚਾਹੁੰਦੀ ਹੈ। 

ਇਹ ਵੀ ਪੜ੍ਹੋ : ਸਿੰਘੂ ਸਰਹੱਦ ’ਤੇ ਡਟੇ ਕਿਸਾਨਾਂ ਨੇ ਥਾਲੀਆਂ-ਪੀਪੇ ਖੜਕਾ PM ਮੋਦੀ ਦੀ ‘ਮਨ ਕੀ ਬਾਤ’ ਦਾ ਕੀਤਾ ਵਿਰੋਧ (ਤਸਵੀਰਾਂ)

ਦੱਸਣਯੋਗ ਹੈ ਕਿ ਸਰਕਾਰ ਨੇ ਗੱਲਬਾਤ ਲਈ 40 ਕਿਸਾਨ ਜਥੇਬੰਦੀਆਂ ਨੂੰ ਰਸਮੀ ਸੱਦਾ ਦਿੱਤਾ ਹੈ। ਇਹ ਗੱਲਬਾਤ 30 ਦਸੰਬਰ ਨੂੰ ਹੋਵੇਗੀ। ਗੱਲਬਾਤ ਤੋਂ ਇਕ ਦਿਨ ਪਹਿਲਾਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ। ਹੁਣ ਇਹ ਵੇਖਣਾ ਹੋਵੇਗਾ ਕਿ ਬਾਕੀ ਜਥੇਬੰਦੀਆਂ ਕੀ ਫ਼ੈਸਲਾ ਲੈਂਦੀਆਂ ਹਨ।

ਨੋਟ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਫ਼ੈਸਲੇ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News