ਖੇਤੀ ਕਾਨੂੰਨਾਂ ਦੇ ਵਿਰੋਧ ’ਚ ਭਲਕੇ 200 ਕਿਸਾਨ ਜੰਤਰ-ਮੰਤਰ ’ਤੇ ਲਾਉਣਗੇ ‘ਕਿਸਾਨ ਪੰਚਾਇਤ’

Wednesday, Jul 21, 2021 - 05:56 PM (IST)

ਖੇਤੀ ਕਾਨੂੰਨਾਂ ਦੇ ਵਿਰੋਧ ’ਚ ਭਲਕੇ 200 ਕਿਸਾਨ ਜੰਤਰ-ਮੰਤਰ ’ਤੇ ਲਾਉਣਗੇ ‘ਕਿਸਾਨ ਪੰਚਾਇਤ’

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਹੁਣ ਜੰਤਰ-ਮੰਤਰ ਵੱਲ ਕੂਚ ਕਰਨਗੇ। ਜਾਣਕਾਰੀ ਮੁਤਾਬਕ ਭਲਕੇ ਯਾਨੀ ਕਿ 22 ਜੁਲਾਈ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਜੰਤਰ-ਮੰਤਰ ’ਤੇ ‘ਕਿਸਾਨ ਪੰਚਾਇਤ’ ਲਾਉਣਗੇ। ਕਿਸਾਨ 5-5 ਗਰੁੱਪਾਂ ’ਚ ਜਾਣਗੇ। ਹਰੇਕ ਗਰੁੱਪ ’ਚ ਇਕ ਕਿਸਾਨ ਨੇਤਾ ਹੋਵੇਗਾ। ਕਿਸਾਨ ਸਵੇਰੇ 10:30 ਪੁਲਸ ਦੀ ਨਿਗਰਾਨੀ ’ਚ ਜੰਤਰ-ਮੰਤਰ ਜਾਣਗੇ ਅਤੇ ਸ਼ਾਮ 5 ਵਜੇ ਤੱਕ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪ੍ਰਦਰਸ਼ਨ ਕਰ ਸਕਣਗੇ।

ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਵੀਰਵਾਰ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਹਰ ਦਿਨ ਜੰਤਰ-ਮੰਤਰ ਜਾਣਗੇ। ਜਥੇਬੰਦੀਆਂ ਮੁਤਾਬਕ ਅਸੀਂ 22 ਜੁਲਾਈ ਤੋਂ ਮਾਨਸੂਨ ਸੈਸ਼ਨ ਖਤਮ ਹੋਣ ਤੱਕ ‘ਕਿਸਾਨ ਪੰਚਾਇਤ’ ਆਯੋਜਿਤ ਕਰਾਂਗੇ ਅਤੇ 200 ਪ੍ਰਦਰਸ਼ਨਕਾਰੀ ਕਿਸਾਨ ਹਰ ਦਿਨ ਜੰਤਰ-ਮੰਤਰ ਜਾਣਗੇ।  ਦਿੱਲੀ ਪੁਲਸ ਨਾਲ ਹੋਈ ਬੈਠਕ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਤੈਅ ਕੀਤਾ ਹੈ ਕਿ ਕਿਸਾਨ ਧਰਨਾ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਜਾਣਗੇ। ਜੰਤਰ-ਮੰਤਰ ’ਤੇ ਧਰਨਾ ਪ੍ਰਦਰਸ਼ਨ ਦੌਰਾਨ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕਰਨਗੇ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੇ ਮੁੱਦੇ ਨੂੰ UN ’ਚ ਲੈ ਕੇ ਜਾਣਗੇ ਕਿਸਾਨ? ਰਾਕੇਸ਼ ਟਿਕੈਤ ਨੇ ਦਿੱਤਾ ਸਪੱਸ਼ਟੀਕਰਨ

ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰੱਹਦਾਂ ’ਤੇ ਪਿਛਲੇ 7 ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਕਿਸਾਨ ਵੀ ਸਾਫ ਕਰ ਚੁੱਕੇ ਹਨ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਉਹ ਉਦੋਂ ਤੱਕ ਘਰ ਵਾਪਸੀ ਨਹੀਂ ਕਰਨਗੇ। ਹਾਲਾਂਕਿ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਸਾਫ ਕਹਿ ਚੁੱਕੇ ਹਨ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ।

ਇਹ ਵੀ ਪੜ੍ਹੋ :  ਚਢੂਨੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਕਸ਼ਨ, ਹਫ਼ਤੇ ਲਈ ਕੀਤਾ ਸਸਪੈਂਡ

ਭਲਕੇ ਤੋਂ ਜੰਤਰ-ਮੰਤਰ ’ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News