ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ‘ਜੰਤਰ-ਮੰਤਰ’ ਕੂਚ, ਪੁਲਸ ਨੇ ਚੈਕਿੰਗ ਲਈ ਰਸਤੇ 'ਚ ਰੋਕੀਆਂ ਬੱਸਾਂ

Thursday, Jul 22, 2021 - 11:42 AM (IST)

ਨਵੀਂ ਦਿੱਲੀ— ਦਿੱਲੀ ਦੀਆਂ ਹੱਦਾਂ ’ਤੇ ਪਿਛਲੇ ਕਰੀਬ 8 ਮਹੀਨਿਆਂ ਤੋਂ ਡਟੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣਾ ਪ੍ਰਦਰਸ਼ਨ ਤੇਜ਼ ਕਰ ਦਿੱਤਾ ਹੈ। ਅੱਜ ਤੋਂ ਯਾਨੀ ਕਿ 22 ਜੁਲਾਈ ਨੂੰ ਕਿਸਾਨ ‘ਜੰਤਰ-ਮੰਤਰ’ ’ਤੇ ਪ੍ਰਦਰਸ਼ਨ ਕਰਨਗੇ। ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ ਤੋਂ ਕਰੀਬ 200 ਕਿਸਾਨਾਂ ਨੇ ਬੱਸਾਂ ’ਚ ਸਵਾਰ ਹੋ ਕੇ ਜੰਤਰ-ਮੰਤਰ ਕੂਚ ਕੀਤਾ ਹੈ। ਓਧਰ ਪੁਲਸ ਵਲੋਂ ਕਿਸਾਨਾਂ ਨੂੰ ਰੋਕਿਆ ਗਿਆ ਅਤੇ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੀ ਵਜ੍ਹਾ ਤੋਂ ਕਿਸਾਨਾਂ ਨੂੰ ਜੰਤਰ-ਮੰਤਰ ਪਹੁੰਚਣ ਵਿਚ ਦੇਰੀ ਹੋਈ ਹੈ।

ਇਹ ਵੀ ਪੜ੍ਹੋ : ਅੱਜ ਤੋਂ ਜੰਤਰ ਮੰਤਰ ’ਤੇ ‘ਕਿਸਾਨ ਸੰਸਦ’, ਵਧਾਈ ਗਈ ਸੁੱਰਖਿਆ

 

 

PunjabKesari

ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੌਜੂਦ ਯੋਗੇਂਦਰ ਯਾਦਵ ਨੇ ਕਿਹਾ ਕਿ ਪੁਲਸ ਵਲੋਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਹੋਰ ਕਿਸਾਨ ਆਗੂਆਂ ਵਲੋਂ ਕਿਹਾ ਗਿਆ ਕਿ ਦਿੱਲੀ ਪੁਲਸ ਅਤੇ ਸਰਕਾਰ ਵਾਰ-ਵਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ। ਕਿਸਾਨਾਂ ਨੂੰ ਰਸਤੇ ਵਿਚ ਪਰੇਸ਼ਾਨ ਕਰ ਰਹੀ ਹੈ। ਪੁਲਸ ਜਾਣ-ਬੁੱਝ ਕੇ ਘੁੰਮਾ ਰਹੀ ਹੈ।

ਇਹ ਵੀ ਪੜ੍ਹੋ :  ਕੀ ਕਿਸਾਨ ਸੰਘਰਸ਼ ਨੂੰ ਢਾਹ ਲਾ ਰਿਹਾ ਹੈ, ਸਮੁੱਚੀਆਂ ਰਾਜਸੀ ਧਿਰਾਂ ਦਾ ਵਿਰੋਧ?

PunjabKesari

ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਜੰਤਰ-ਮੰਤਰ ’ਤੇ ਪੁਲਸ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਜੰਤਰ-ਮੰਤਰ ਕਿਸਾਨ ਭਵਨ ਤੋਂ ਕੁਝ ਮੀਟਰ ਦੀ ਦੂਰੀ ’ਤੇ ਹੀ ਸਥਿਤ ਹੈ। ਕਿਸਾਨ ਇੱਥੇ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਿਸਾਨ ਸੰਸਦ ਲਾ ਸਕਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਿਸਾਨ ਸੰਸਦ ਹੋਵੇਗੀ। ਕਿਸਾਨਾਂ ਦੇ ਮੁੱਦਿਆਂ ਵੱਲ ਧਿਆਨ ਖਿੱਚਣ ਲਈ ਇਹ ਸਭ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

PunjabKesari

ਦੱਸ ਦੇਈਏ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਰੱਖਣ ਲਈ ਸੰਸਦ ਦੇ ਬਾਹਰ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਕਿਸਾਨਾਂ ਅਤੇ ਪੁਲਸ ਵਿਚਾਲੇ ਸਮਝੌਤਾ ਹੋਇਆ ਕਿ ਕਿਸਾਨ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਗੇ। ਸਿਰਫ 200 ਕਿਸਾਨ ਹੀ ਪ੍ਰਦਰਸ਼ਨ ਲਈ ਜਾਣਗੇ, ਜੋ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨਗੇ। ਉਨ੍ਹਾਂ 200 ਕਿਸਾਨਾਂ ਨੂੰ ਬੱਸਾਂ ਵਿਚ ਸਵਾਰ ਹੋਣ ਦੀ ਆਗਿਆ ਦਿੱਤੀ ਗਈ ਹੈ, ਜਿਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਵਲੋਂ ਆਈ ਕਾਰਡ ਦੇ ਕੇ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਜਦੋਂ ਤਕ ਮਾਨਸੂਨ ਸੈਸ਼ਨ ਚਲੇਗਾ ਕਿਸਾਨਾਂ ਦਾ ਜੱਥਾ ਇੰਝ ਹੀ ਆਵੇਗਾ। 


Tanu

Content Editor

Related News