ਕਿਸ਼ਤਵਾੜ ''ਚ ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ ! ਦੋਵਾਂ ਪਾਸਿਓਂ ਤਾੜ-ਤਾੜ ਚੱਲ ਰਹੀਆਂ ਗੋਲ਼ੀਆਂ
Sunday, Feb 22, 2026 - 12:05 PM (IST)
ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਦੂਰ-ਦਰਾਡੇ ਜੰਗਲੀ ਇਲਾਕੇ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਅਨੁਸਾਰ ਇਹ ਮੁਕਾਬਲਾ ਚਾਤਰੂ ਦੇ ਜੰਗਲੀ ਖੇਤਰ ਵਿੱਚ ਹੋਇਆ ਹੈ।
ਫੌਜ ਦੀਆਂ ਟੁਕੜੀਆਂ ਨੂੰ ਇਲਾਕੇ ਵਿੱਚ 2 ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਪੁਖਤਾ ਜਾਣਕਾਰੀ ਮਿਲੀ ਸੀ। ਜਦੋਂ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ, ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਵਾਧੂ ਫੌਜੀ ਟੁਕੜੀਆਂ ਭੇਜ ਦਿੱਤੀਆਂ ਗਈਆਂ ਤੇ ਪੂਰੇ ਜੰਗਲੀ ਖੇਤਰ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਅੱਤਵਾਦੀ ਭੱਜ ਨਾ ਸਕਣ। ਅਧਿਕਾਰੀਆਂ ਅਨੁਸਾਰ ਅਜੇ ਵੀ ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਖ਼ਰਾਬ ਮੌਸਮ ਅਤੇ ਬਰਫ਼ਬਾਰੀ ਕਾਰਨ ਆਪਰੇਸ਼ਨ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ
ਜ਼ਿਕਰਯੋਗ ਹੈ ਕਿ ਬਰਫ਼ ਨਾਲ ਢਕਿਆ ਇਹ ਚਾਤਰੂ ਜੰਗਲ ਪਿਛਲੇ ਮਹੀਨੇ ਵੀ ਚਰਚਾ ਵਿੱਚ ਰਿਹਾ ਸੀ। ਪਿਛਲੇ ਮਹੀਨੇ ਇੱਥੇ ਅੱਤਵਾਦੀਆਂ ਅਤੇ ਫੌਜ ਵਿਚਾਲੇ ਲਗਭਗ ਅੱਧੀ ਦਰਜਨ ਮੁਕਾਬਲੇ ਹੋਏ ਸਨ, ਜਿਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਇੱਕ ਅੱਤਵਾਦੀ ਮਾਰਿਆ ਗਿਆ ਸੀ।
ਇਹ ਵੀ ਪੜ੍ਹੋ- ਪ੍ਰਾਈਵੇਟ ਸਕੂਲ ਦੇ ਅਧਿਆਪਕ ਬਣ ਗਏ ਹੈਵਾਨ ! ਭੋਰਾ ਕੁ ਜਵਾਕੜੀ ਨਾਲ ਟੱਪੀਆਂ ਸਾਰੀਆਂ ਹੱਦਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
