ਕਿਸ਼ਤਵਾੜ ’ਚ ਜ਼ਮੀਨ ਖਿਸਕਣ ਨਾਲ ਇਕ ਵਿਅਕਤੀ ਦੀ ਮੌਤ, ਬਰਫ਼ਬਾਰੀ ’ਚ ਫਸੇ 235 ਵਿਅਕਤੀ ਬਚਾਏ
Tuesday, Mar 17, 2026 - 08:24 AM (IST)
ਜੰਮੂ (ਭਾਸ਼ਾ) - ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਇਕ ਪਣ-ਬਿਜਲੀ ਪ੍ਰਾਜੈਕਟ ਦੀ ਸਾਈਟ ਨੇੜੇ ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਹੋਰ ਜ਼ਖਮੀ ਹੋ ਗਿਆ। ਜ਼ਿਲ੍ਹੇ ਦੇ ਉਚਾਈ ਵਾਲੇ ਸਿੰਥਨ ਟੌਪ ਖੇਤਰ ’ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 235 ਵਿਅਕਤੀ, ਜਿਨ੍ਹਾਂ ’ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ, ਨੂੰ ਸੁਰੱਖਿਅਤ ਬਚਾਅ ਲਿਆ ਗਿਆ। ਅਧਿਕਾਰੀਆਂ ਅਨੁਸਾਰ ਖਰਾਬ ਮੌਸਮ ਕਾਰਨ ਸਾਵਧਾਨੀ ਵਜੋਂ ਕਿਸ਼ਤਵਾੜ ਤੇ ਨਾਲ ਲੱਗਦੇ ਡੋਡਾ ਜ਼ਿਲ੍ਹੇ ’ਚ ਨਗਰਪਾਲਿਕਾ ਦੀਆਂ ਹੱਦਾਂ ਤੋਂ ਬਾਹਰ ਸਾਰੇ ਵਿਦਿਅਕ ਅਦਾਰੇ ਸੋਮਵਾਰ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ - ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ ਸੂਬਿਆਂ 'ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਚੇਤਾਵਨੀ
ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਪਏ ਮੀਂਹ ਕਾਰਨ ਕਿਸ਼ਤਵਾੜ ਜ਼ਿਲ੍ਹੇ ਦੇ ਡਾਂਗਦੁਰੂ ਨੇੜੇ ਇਕ ਪਣ-ਬਿਜਲੀ ਪ੍ਰਾਜੈਕਟ ਸਾਈਟ ’ਤੇ ਜ਼ਮੀਨ ਖਿਸਕ ਗਈ, ਜਿਸ ਦੇ ਮਲਬੇ ਹੇਠ ਆ ਕੇ 2 ਮਜ਼ਦੂਰ ਦੱਬੇ ਗਏ। ਬਾਅਦ ’ਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਨੂੰ ਜ਼ਖ਼ਮੀ ਹਾਲਤ ’ਚ ਬਾਹਰ ਕੱਢਿਆ ਗਿਆ ਤੇ ਤੁਰੰਤ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਕ ਹੋਰ ਘਟਨਾ ’ਚ ਪੁਲਸ, ਫੌਜ ਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਾਂਝੇ ਬਚਾਅ ਕਾਰਜ ’ਚ ਸਿੰਥਨ ਟਾਪ ’ਤੇ ਭਾਰੀ ਬਰਫ਼ਬਾਰੀ ਦਰਮਿਆਨ 38 ਵਾਹਨਾਂ ’ਚ ਸਵਾਰ 235 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ
ਇਹ ਥਾਂ ਜੰਮੂ ਖੇਤਰ ਦੇ ਕਿਸ਼ਤਵਾੜ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਨਾਲ ਜੋੜਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਪੰਕਜ ਕੁਮਾਰ ਸ਼ਰਮਾ ਨੇ ਐੱਸ. ਐੱਸ. ਪੀ. ਨਰੇਸ਼ ਸਿੰਘ ਤੇ 11 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਅਫਸਰ ਨਾਲ ਮਿਲ ਕੇ ਬਚਾਅ ਕਾਰਜ ਦੀ ਨਿਗਰਾਨੀ ਕੀਤੀ।
ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
