ਜੰਮੂ : ਕਿਸ਼ਤਵਾੜ ''ਚ ਬੱਸ ਪਲਟੀ, 18 ਲੋਕ ਜ਼ਖਮੀ

Saturday, Jun 22, 2019 - 02:02 PM (IST)

ਜੰਮੂ : ਕਿਸ਼ਤਵਾੜ ''ਚ ਬੱਸ ਪਲਟੀ, 18 ਲੋਕ ਜ਼ਖਮੀ

ਜੰਮੂ— ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ 'ਚ ਸ਼ਨੀਵਾਰ ਨੂੰ ਇਕ ਮਿੰਨੀ ਬੱਸ ਦੇ ਪਲਟਣ ਕਾਰਨ ਉਸ 'ਚ ਸਵਾਰ 18 ਲੋਕ ਜ਼ਖਮੀ ਹੋ ਗਏ। ਜ਼ਖਮੀਆਂ 'ਚ ਕੁਝ ਬੱਚੇ ਵੀ ਸ਼ਾਮਲ ਹਨ। ਪੁਲਸ ਨੇ ਦੱਸਿਆ ਕਿ ਹਾਦਸਾ ਸ਼ਾਲੀਮਾਰ ਨੇੜੇ ਫੋਗਮੋਰ 'ਚ ਵਾਪਰਿਆ। ਮਿੰਨੀ ਬੱਸ ਡਰਾਈਵਰ ਸਮੇਤ ਸਾਰੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ।
ਪੁਲਸ ਅਧਿਕਾਰੀ ਮੁਤਾਬਕ ਬੱਸ ਕੰਦਨੀ ਪਿੰਡ ਤੋਂ ਕਿਸ਼ਤਵਾੜ ਜਾ ਰਹੀ ਸੀ। ਕਿਸ਼ਤਵਾੜ ਦੇ ਜ਼ਿਲਾ ਵਿਕਾਸ ਕਮਿਸ਼ਨਰ ਏ. ਐੱਸ. ਰਾਣਾ ਨੇ ਹਸਪਤਾਲ ਪਹੁੰਚ ਕੇ ਜ਼ਖਮੀਆਂ ਦੀ ਹਾਲਤ ਦਾ ਜਾਇਜ਼ਾ ਲਿਆ। ਰਾਣਾ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਬਣੀ ਹੋਈ ਹੈ। ਉਨ੍ਹਾਂ ਨੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਜ਼ਖਮੀਆਂ ਦੇ ਛੇਤੀ ਠੀਕ ਹੋਣ ਲਈ ਮਦਦ ਦਾ ਭਰੋਸਾ ਦਿੱਤਾ।


author

Tanu

Content Editor

Related News