ਗੋਡੇ ਦੀ ਸਫ਼ਲ ਸਰਜਰੀ ਤੋਂ ਬਾਅਦ ਦਲਾਈ ਲਾਮਾ ਨੂੰ ਮਿਲੀ ਹਸਪਤਾਲ ਤੋਂ ਛੁੱਟੀ
Friday, Jun 12, 2026 - 04:03 PM (IST)
ਨਵੀਂ ਦਿੱਲੀ- ਤਿੱਬਤੀ ਅਧਿਆਤਮਿਕ ਗੁਰੂ ਦਲਾਈ ਲਾਮਾ ਨੂੰ ਇਸ ਹਫ਼ਤੇ ਦੀ ਸ਼ੁਰੂਆਤ 'ਚ ਖੱਬੇ ਗੋਡੇ ਦੀ ਸਫ਼ਲ ਸਰਜਰੀ ਕਰਵਾਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਥੇ ਸਥਿਤ ਇੰਦਰਪ੍ਰਸਥ ਅਪੋਲੋ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਅਧਿਕਾਰਤ 'ਐਕਸ' ਅਕਾਊਂਟ 'ਤੇ ਇਹ ਜਾਣਕਾਰੀ ਦਿੱਤੀ ਗਈ ਹੈ।
ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਸੀਨੀਅਰ ਸਲਾਹਕਾਰ ਡਾ. ਰਾਜੇਸ਼ ਮਲਹੋਤਰਾ ਨੇ ਦੱਸਿਆ ਕਿ ਦਲਾਈ ਲਾਮਾ ਦਾ 8 ਜੂਨ ਨੂੰ ਨਵੀਂ ਦਿੱਲੀ 'ਚ ਆਪਰੇਸ਼ਨ ਕੀਤਾ ਗਿਆ ਸੀ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਸਥਿਤੀ ਪੂਰੀ ਤਰ੍ਹਾਂ ਸਥਿਰ ਬਣੀ ਰਹੀ। ਦਲਾਈ ਲਾਮਾ ਦੇ 'ਐਕਸ' ਅਕਾਊਂਟ 'ਤੇ ਪੋਸਟ ਕੀਤੇ ਗਏ ਬਿਆਨ 'ਚ ਮਲਹੋਤਰਾ ਨੇ ਕਿਹਾ,''ਦਲਾਈ ਲਾਮਾ ਦੀ ਹਾਲਤ ਸਥਿਰ ਹੈ ਅਤੇ ਸ਼ੁੱਕਰਵਾਰ ਸਵੇਰੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।'' ਉਨ੍ਹਾਂ ਕਿਹਾ ਕਿ ਦਲਾਈ ਲਾਮਾ ਦੀ ਨਿੱਜੀ ਮੈਡੀਕਲ ਟੀਮ ਇਲਾਜ ਦੌਰਾਨ ਹਸਪਤਾਲ ਦੇ ਪ੍ਰਸ਼ਾਸਨਿਕ ਅਤੇ ਮੈਡੀਕਲ ਕਰਮਚਾਰੀਆਂ ਨਾਲ ਨਜ਼ਦੀਕੀ ਤਾਲਮੇਲ 'ਚ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
