ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ
Saturday, Sep 07, 2024 - 06:39 PM (IST)
ਨੈਸ਼ਨਲ ਡੈਸਕ : ਆਰਜੀ ਕਾਰ ਹਸਪਤਾਲ 'ਚ ਬਲਾਤਕਾਰ ਅਤੇ ਹੱਤਿਆ ਦੇ ਵਿਵਾਦਿਤ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ਦੌਰਾਨ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਸੰਜੇ ਰਾਏ ਨੇ ਜਾਂਚ ਦੌਰਾਨ ਕਿਹਾ ਕਿ ਉਸ ਨੂੰ ਫਸਾਇਆ ਗਿਆ ਹੈ ਅਤੇ ਉਸ ਨੇ ਕਤਲ ਨਹੀਂ ਕੀਤਾ। ਉਸ ਨੇ ਦਾਅਵਾ ਕੀਤਾ ਕਿ ਉਹ ਲਾਸ਼ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ - ਹਾਥਰਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 17 ਹੋਈ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਵੇਗੀ ਸਰਕਾਰ
ਪੌਲੀਗ੍ਰਾਫ਼ ਮਾਹਿਰਾਂ ਨੇ ਪੁੱਛੇ 10 ਸਵਾਲ
ਸੂਤਰਾਂ ਮੁਤਾਬਕ ਕੋਲਕਾਤਾ ਦੀ ਪ੍ਰੈਜ਼ੀਡੈਂਸੀ ਜੇਲ੍ਹ ਵਿੱਚ 25 ਅਗਸਤ ਨੂੰ ਸੰਜੇ ਰਾਏ ਦਾ ਪੋਲੀਗ੍ਰਾਫ਼ ਟੈਸਟ ਕਰਵਾਇਆ ਗਿਆ ਸੀ। ਇਸ ਟੈਸਟ ਦੌਰਾਨ ਸੀਬੀਆਈ ਦੇ ਜਾਂਚ ਅਧਿਕਾਰੀਆਂ ਅਤੇ ਤਿੰਨ ਪੌਲੀਗ੍ਰਾਫ਼ ਮਾਹਿਰਾਂ ਨੇ ਸੰਜੇ ਤੋਂ ਕੁੱਲ 10 ਸਵਾਲ ਪੁੱਛੇ ਸਨ। ਟੈਸਟ ਦੀ ਸ਼ੁਰੂਆਤ ਆਮ ਸਵਾਲਾਂ ਤੋਂ ਕੀਤੀ ਗਈ, ਜਿਵੇਂ ਕਿ ਉਸਦਾ ਨਾਮ, ਪਤਾ, ਕਿੱਤਾ ਅਤੇ ਆਖਰ ਵਿੱਚ ਅਪਰਾਧ ਵਿੱਚ ਉਸਦੀ ਸ਼ਮੂਲੀਅਤ ਬਾਰੇ ਪੁੱਛਿਆ ਗਿਆ।
ਸੰਜੇ ਰਾਏ ਦਾ ਬਿਆਨ
ਪੌਲੀਗ੍ਰਾਫ਼ ਟੈਸਟ ਦੌਰਾਨ ਸੰਜੇ ਰਾਏ ਨੇ ਸਿੱਧੇ ਤੌਰ 'ਤੇ ਬਿਆਨ ਦਿੰਦੇ ਹੋਏ ਕਿਹਾ, "ਮੈਂ ਕਤਲ ਨਹੀਂ ਕੀਤਾ। ਲਾਸ਼ ਨੂੰ ਦੇਖਣ ਤੋਂ ਬਾਅਦ ਮੈਂ ਸੈਮੀਨਾਰ ਹਾਲ ਤੋਂ ਭੱਜ ਗਿਆ ਸੀ।" ਉਸਨੇ ਬਲਾਤਕਾਰ ਅਤੇ ਕਤਲ ਵਿੱਚ ਆਪਣੀ ਸ਼ਮੂਲੀਅਤ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ। ਸੰਜੇ ਦਾ ਕਹਿਣਾ ਹੈ ਕਿ ਉਸ ਨੇ ਕਿਸੇ ਅਪਰਾਧ ਵਿਚ ਹਿੱਸਾ ਨਹੀਂ ਲਿਆ ਅਤੇ ਉਸ ਨੂੰ ਝੂਠੇ ਦੋਸ਼ਾਂ ਵਿਚ ਫਸਾਇਆ ਗਿਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ
ਸੀਬੀਆਈ ਦੀ ਸਥਿਤੀ
ਸੀਬੀਆਈ ਨੇ ਸੰਜੇ ਰਾਏ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਦੋਂ ਤੋਂ ਹੀ ਸੰਜੇ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਸੀਬੀਆਈ ਨੇ ਸੰਜੇ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤਾ। ਫਿਲਹਾਲ ਇਸ ਸਮੇਂ ਜਾਂਚ ਜਾਰੀ ਹੈ ਅਤੇ ਸੀਬੀਆਈ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਵਕੀਲ ਦੇ ਸਾਹਮਣੇ ਖੁਦ ਨੂੰ ਦੱਸਿਆ ਬੇਕਸੂਰ
ਸੰਜੇ ਰਾਏ ਨੇ ਪੋਲੀਗ੍ਰਾਫ਼ ਟੈਸਟ ਦੌਰਾਨ ਹੀ ਨਹੀਂ ਸਗੋਂ ਆਪਣੇ ਵਕੀਲ ਦੇ ਸਾਹਮਣੇ ਵੀ ਖੁਦ ਨੂੰ ਬੇਕਸੂਰ ਕਰਾਰ ਦਿੱਤਾ ਸੀ। ਵਕੀਲ ਕਵਿਤਾ ਸਰਕਾਰ ਨੇ ਪੀਟੀਆਈ ਨੂੰ ਦੱਸਿਆ, "ਸੰਜੇ ਨੇ ਮੈਨੂੰ ਦੱਸਿਆ ਕਿ ਉਸ ਨੇ ਅਪਰਾਧ ਨਹੀਂ ਕੀਤਾ ਹੈ ਅਤੇ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਸੀਬੀਆਈ ਹੁਣ ਤੱਕ ਠੋਸ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੀ ਹੈ। ਜਾਂਚ ਜਾਰੀ ਹੈ ਅਤੇ ਸਾਨੂੰ ਨਿਆਂ ਦੀ ਉਡੀਕ ਕਰਨੀ ਪਵੇਗੀ।"
ਇਹ ਵੀ ਪੜ੍ਹੋ - ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ
ਲੋੜ ਹੈ ਸਾਰੇ ਤੱਥ ਸਾਹਮਣੇ ਲਿਆਉਣ ਦੀ
ਇਹ ਮਾਮਲਾ ਕੋਲਕਾਤਾ 'ਚ ਕਾਫੀ ਧਿਆਨ ਖਿੱਚ ਰਿਹਾ ਹੈ ਅਤੇ ਇਸ ਦੀ ਕਾਫੀ ਚਰਚਾ ਹੋ ਰਹੀ ਹੈ। ਸੰਜੇ ਰਾਏ ਦਾ ਪੋਲੀਗ੍ਰਾਫ਼ ਟੈਸਟ ਅਤੇ ਉਸ ਵੱਲੋਂ ਕੀਤੇ ਦਾਅਵਿਆਂ ਨਾਲ ਕੇਸ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ। ਫਿਲਹਾਲ ਸੀਬੀਆਈ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਰੱਖਣ ਅਤੇ ਸਾਰੇ ਤੱਥ ਸਾਹਮਣੇ ਲਿਆਉਣ ਦੀ ਲੋੜ ਹੈ ਤਾਂ ਜੋ ਨਿਆਂ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ - ਸ਼ਰਾਬੀ ਅਧਿਆਪਕ ਦਾ ਕਾਰਾ: ਸਕੂਲ 'ਚ ਵਿਦਿਆਰਥਣ ਦੀ ਕੀਤੀ ਕੁੱਟਮਾਰ, ਕੈਂਚੀ ਨਾਲ ਕੱਟੇ ਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8