ਦੁਰਗਾ ਪੂਜਾ ਪੰਡਾਲ ਭਾਜੜ ਦੀ ਹੋਵੇਗੀ ਅਦਾਲਤੀ ਜਾਂਚ ! ਕਲਕੱਤਾ HC ਦੇ ਸੇਵਾਮੁਕਤ ਜੱਜ ਨੂੰ ਸੌਂਪੀ ਜਾਏਗੀ ਜ਼ਿੰਮੇਵਾਰੀ

Wednesday, Oct 21, 2026 - 04:17 PM (IST)

ਦੁਰਗਾ ਪੂਜਾ ਪੰਡਾਲ ਭਾਜੜ ਦੀ ਹੋਵੇਗੀ ਅਦਾਲਤੀ ਜਾਂਚ ! ਕਲਕੱਤਾ HC ਦੇ ਸੇਵਾਮੁਕਤ ਜੱਜ ਨੂੰ ਸੌਂਪੀ ਜਾਏਗੀ ਜ਼ਿੰਮੇਵਾਰੀ

ਨੈਸ਼ਨਲ ਡੈਸਕ- ਪੱਛਮੀ ਬੰਗਾਲ ਦੇ ਕੋਲਕਾਤਾ ’ਚ ਦੁਰਗਾ ਪੂਜਾ ਪੰਡਾਲ ’ਚ 17 ਅਕਤੂਬਰ ਨੂੰ ਮਚੀ ਭਾਜੜ ਦੀ ਅਦਾਲਤੀ ਜਾਂਚ ਕਰਵਾਈ ਜਾਵੇਗੀ। ਕਲਕੱਤਾ ਹਾਈ ਕੋਰਟ ਨੇ ਮੰਗਲਵਾਰ ਪੱਛਮੀ ਬੰਗਾਲ ਸਰਕਾਰ ਨੂੰ ਭਾਜੜ ਦੀ ਜਾਂਚ ਲਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਇਕ ਜਾਂਚ ਕਮਿਸ਼ਨ ਬਣਾਉਣ ਦਾ ਨਿਰਦੇਸ਼ ਦਿੱਤਾ। ਉਕਤ ਕਾਂਡ ’ਚ 19 ਵਿਅਕਤੀਆਂ ਦੀ ਜਾਨ ਚਲੀ ਗਈ ਸੀ।

ਚੀਫ਼ ਜਸਟਿਸ ਰਵਿੰਦਰ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਜਾਂਚ ਦੀ ਅਗਵਾਈ ਕਰਨ ਲਈ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਨਿਯੁਕਤ ਨਹੀਂ ਕੀਤਾ ਜਾ ਸਕਦਾ। ਸੂਬਾ ਸਰਕਾਰ ਨੇ ਜਾਂਚ ਦੀ ਅਗਵਾਈ ਕਰਨ ਲਈ ਕਿਸੇ ਮੌਜੂਦਾ ਜੱਜ ਦੀ ਨਿਯੁਕਤੀ ਦੀ ਬੇਨਤੀ ਕੀਤੀ ਸੀ। ਬੈਂਚ ਨੇ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਭਾਜੜ ਦੇ ਕਾਰਨਾਂ ਤੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੀ ਜਾਂਚ ਕਰਨ ਵਾਲੇ ਕਮਿਸ਼ਨ ਦੀ ਅਗਵਾਈ ਲਈ ਹਾਈ ਕੋਰਟ ਦੇ ਇਕ ਸੇਵਾਮੁਕਤ ਜੱਜ ਦੀ ਚੋਣ ਕਰ ਸਕਦੀ ਹੈ।

ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਕਿਹਾ ਸੀ ਕਿ ਇਸ ਘਟਨਾ ਦੀ ਜਾਂਚ ਲਈ ਬਣਾਈ ਜਾਣ ਵਾਲੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਹਾਈ ਕੋਰਟ ਦੇ ਇਕ ਮੌਜੂਦਾ ਜੱਜ ਕਰਨਗੇ। ਦੁਰਗਾ ਪੂਜਾ ਨੌਮੀ ਦੇ ਮੌਕੇ ’ਤੇ ਇਕ ਵਿਸ਼ੇਸ਼ ਸੁਣਵਾਈ ਦੌਰਾਨ ਅਦਾਲਤ ਦਾ ਵੋਕੇਸ਼ਨਲ ਬੈਂਚ ਇਕ ਵਕੀਲ ਵੱਲੋਂ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਕਰ ਰਿਹਾ ਸੀ। ਪਟੀਸ਼ਨ ’ਚ ਭਾਜੜ ਦੀ ਨਿਰਪੱਖ ਤੇ ਤੇਜ਼ ਜਾਂਚ ਦੀ ਮੰਗ ਕੀਤੀ ਗਈ ਸੀ।


author

Harpreet SIngh

Content Editor

Related News