ਮਮਤਾ ਖਿਲਾਫ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਮੁਲਤਵੀ

Wednesday, Jul 03, 2024 - 09:59 PM (IST)

ਮਮਤਾ ਖਿਲਾਫ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਮੁਲਤਵੀ

ਕੋਲਕਾਤਾ, (ਭਾਸ਼ਾ)- ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀ. ਵੀ. ਆਨੰਦ ਬੋਸ ਵਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ ਦਾਇਰ ਮਾਣਹਾਨੀ ਦੇ ਮੁਕੱਦਮੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਬੋਸ ਨੇ ਮਮਤਾ ਅਤੇ ਤ੍ਰਿਣਮੂਲ ਕਾਂਗਰਸ ਦੇ ਹੋਰ ਨੇਤਾਵਾਂ ਦੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਮੁਕਦੱਮਾ ਦਾਇਰ ਕੀਤਾ ਹੈ।

ਆਨੰਦ ਬੋਸ ਨੇ 28 ਜੂਨ ਨੂੰ ਬੈਨਰਜੀ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਸੀ। ਇਸ ਤੋਂ ਇਕ ਦਿਨ ਪਹਿਲਾਂ ਮਮਤਾ ਨੇ ਦੋਸ਼ ਲਗਾਇਆ ਸੀ ਕਿ ਔਰਤਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਰਾਜ ਭਵਨ ’ਚ ਹੋ ਰਹੀਆਂ ‘ਗਤੀਵਿਧੀਆਂ’ ਕਾਰਨ ਉਨ੍ਹਾਂ ਨੂੰ ਉੱਥੇ ਜਾਣ ਤੋਂ ਡਰ ਲਗਦਾ ਹੈ। ਠੇਕੇ ’ਤੇ ਰਾਜ ਭਵਨ ’ਚ ਕੰਮ ਕਰਨ ਵਾਲੀ ਇਕ ਮਹਿਲਾ ਕਰਮਚਾਰੀ ਨੇ ਬੋਸ ’ਤੇ ਛੇੜਛਾੜ ਦਾ ਦੋਸ਼ ਲਗਾਇਆ ਸੀ।


author

Rakesh

Content Editor

Related News