Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ ਅੱਗ ਦੇ ਭਾਂਬੜ, 9 ਲੋਕਾਂ ਦੀ ਮੌਤ
Wednesday, Aug 19, 2026 - 08:45 AM (IST)
ਕੋਲਕਾਤਾ : ਮੱਧ ਕੋਲਕਾਤਾ ਦੇ ਮਿਰਜ਼ਾ ਗਾਲਿਬ ਸਟਰੀਟ 'ਤੇ ਚੜ੍ਹਦੀ ਸਵੇਰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਬੁੱਧਵਾਰ ਨੂੰ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅੱਗ ਸਵੇਰੇ 1.45 ਵਜੇ ਦੇ ਕਰੀਬ ਲੱਗੀ ਹੈ, ਜਿਸ ਤੋ ਂਬਾਅਦ ਅੱਗ ਬੁਝਾਉਣ ਲਈ ਪੰਜ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ। ਹੋਟਲ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਅੱਗ ਨੂੰ ਬੁਝਾਉਣ ਲਈ ਪੰਜ ਫਾਇਰ ਟੈਂਡਰਾਂ ਨੂੰ ਕੰਮ 'ਤੇ ਲਗਾਇਆ ਗਿਆ।
ਪੜ੍ਹੋ ਇਹ ਵੀ - ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30 ਮਜ਼ਦੂਰਾਂ ਦੀ ਮੌਤ, ਮਲਬੇ ਹੇਠ ਦੱਬੇ ਕਈ ਲੋਕ
ਪੁਲਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕਰਮਚਾਰੀ ਬਚਾਅ ਕਾਰਜ ਲਈ ਮੌਕੇ 'ਤੇ ਪਹੁੰਚ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਕ ਪੁਲਸ ਅਧਿਕਾਰੀ ਨੇ ਕਿਹਾ, "ਧੂੰਏਂ ਦੇ ਸੰਘਣੇ ਹੋਣ ਕਾਰਨ ਅੱਗ ਬੁਝਾਊ ਅਮਲੇ ਲਈ ਪੌੜੀਆਂ ਦੀ ਵਰਤੋਂ ਕਰਕੇ ਉੱਪਰਲੀਆਂ ਮੰਜ਼ਿਲਾਂ ਤੱਕ ਪਹੁੰਚਣਾ ਮੁਸ਼ਕਲ ਸੀ। ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਕਾਰਨ ਮੌਤਾਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।" ਉਨ੍ਹਾਂ ਕਿਹਾ, "ਫਸੇ ਹੋਏ ਲੋਕਾਂ ਨੂੰ ਬਚਾਉਣਾ ਸਾਡੀ ਤਰਜੀਹ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਘਟਨਾ ਸਥਾਨ 'ਤੇ ਕੂਲਿੰਗ ਆਪ੍ਰੇਸ਼ਨ ਚੱਲ ਰਹੇ ਹਨ।" ਪੱਛਮੀ ਬੰਗਾਲ ਫਾਇਰ ਡਿਪਾਰਟਮੈਂਟ ਦਾ ਮੁੱਖ ਦਫਤਰ ਹੋਟਲ ਦੀ ਇਮਾਰਤ ਦੇ ਨੇੜੇ ਸਥਿਤ ਹੈ।
ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
