ਕੋਲਕਾਤਾ ਪੁਲਸ ਨੇ ਫਰਜ਼ੀ ਕਾਲ ਸੈਂਟਰ ਦਾ ਕੀਤਾ ਪਰਦਾਫਾਸ਼, 12 ਲੋਕ ਗ੍ਰਿਫਤਾਰ
Friday, Nov 19, 2021 - 08:02 PM (IST)
ਕੋਲਕਾਤਾ - ਕੋਲਕਾਤਾ ਦੇ ਇਕਬਾਲਪੁਰ ਇਲਾਕੇ ਵਿੱਚ ਕਥਿਤ ਤੌਰ 'ਤੇ ਇੱਕ ਫਰਜ਼ੀ ਕਾਲ ਸੈਂਟਰ ਚਲਾਉਣ ਅਤੇ ਕਈ ਲੋਕਾਂ ਨਾਲ ਧੋਖਾਧੜੀ ਕਰਨ ਲਈ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੋਲਕਾਤਾ ਪੁਲਸ ਦੇ ਦੰਗਾ ਵਿਰੋਧੀ ਸੈੱਲ ਦੇ ਅਧਿਕਾਰੀਆਂ ਨੇ ਇੱਕ ਸ਼ਿਕਾਇਤ ਦੇ ਆਧਾਰ 'ਤੇ ਵੀਰਵਾਰ ਰਾਤ ਇਲਾਕੇ ਵਿੱਚ ਇੱਕ ਇਮਾਰਤ 'ਤੇ ਛਾਪਾ ਮਾਰਿਆ ਅਤੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ। ਪੁਲਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਕਈ ਦਸਤਾਵੇਜ, ਤਿੰਨ ਹਾਰਡ ਡਿਸਕ ਅਤੇ ਇੱਕ ਰਾਉਟਰ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਲੋਕ ਇਕਾਬਲਪੁਰ ਦੇ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੇ ਨਿਵਾਸੀ ਹਨ। ਉਨ੍ਹਾਂ ਕਿਹਾ, “ਅਸੀਂ ਇਹ ਜਾਣਨ ਲਈ ਉਨ੍ਹਾਂ ਨੂੰ ਪੁੱਛਗਿੱਛ ਕਰ ਰਹੇ ਹਾਂ ਕਿ ਕੀ ਉਨ੍ਹਾਂ ਦਾ ਕਿਸੇ ਦੂਜੇ ਗਿਰੋਹ ਨਾਲ ਸੰਬੰਧ ਹੈ। ਅਸੀਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਹੁਣ ਤੱਕ ਕਿੰਨੇ ਲੋਕਾਂ ਨਾਲ ਠੱਗੀ ਕੀਤੀ ਗਈ ਹੈ।” ਅਧਿਕਾਰੀ ਨੇ ਦੱਸਿਆ ਕਿ ਸਾਈਬਰ ਪੁਲਸ ਥਾਣੇ ਵਿੱਚ ਇਸ ਸਬੰਧ ਵਿੱਚ ਇੱਕ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।