'ਨਬੰਨਾ ਅਭਿਆਨ' ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ

Tuesday, Aug 27, 2024 - 02:41 PM (IST)

'ਨਬੰਨਾ ਅਭਿਆਨ' ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ

ਕੋਲਕਾਤਾ (ਭਾਸ਼ਾ) - ਮੰਗਲਵਾਰ ਨੂੰ ਸੈਂਕੜੇ ਦੀ ਗਿਣਤੀ ਵਿਚ ਇਕੱਠੇ ਹੋਏ ਨੌਜਵਾਨਾਂ ਨੇ ਸ਼ਹਿਰ ਵਿੱਚ ਦੋ ਥਾਵਾਂ ਤੋਂ ‘ਨਬੰਨਾ ਅਭਿਆਨ’ ਸ਼ੁਰੂ ਕੀਤਾ, ਜਿਸ ਨੂੰ ਖਿੰਡਾਉਣ ਲਈ ਪੁਲਸ ਨੇ ਪ੍ਰਦਰਸ਼ਕਾਰੀਆਂ 'ਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਮੁਹਿੰਮ ਵਿੱਚ ਮੁੱਖ ਤੌਰ 'ਤੇ ਉਹ ਨੌਜਵਾਨ ਸ਼ਾਮਲ ਹਨ, ਜੋ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ਦੇ ਇੱਕ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਨਬੰਨਾ ਪੱਛਮੀ ਬੰਗਾਲ ਸਰਕਾਰ ਦਾ ਸਕੱਤਰੇਤ ਹੈ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਬੈਨਰਜੀ 'ਤੇ ਔਰਤਾਂ ਨੂੰ ਸੁਰੱਖਿਆ ਨਾ ਦੇਣ ਦਾ ਦੋਸ਼ ਲਗਾ ਰਹੇ ਹਨ। ਉਸ ਦਾ ਕਹਿਣਾ ਹੈ ਕਿ ਇਸੇ ਕਾਰਨ ਆਰਜੀ ਕਾਰ ਹਸਪਤਾਲ ਦੀ ਘਟਨਾ ਵਾਪਰੀ ਸੀ, ਜਿਸ ਖ਼ਿਲਾਫ਼ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਸਨ। ਵਿਦਿਆਰਥੀ ਸੰਗਠਨ 'ਛਾਤਰ ਸਮਾਜ' ਅਤੇ ਰਾਜ ਸਰਕਾਰ ਦੇ ਕਰਮਚਾਰੀਆਂ ਦੇ 'ਸੰਗਰਾਮੀ ਜੁਝਾਰੂ ਮੰਚ' ਦੁਆਰਾ ਆਯੋਜਿਤ ਮਾਰਚ ਉੱਤਰੀ ਕੋਲਕਾਤਾ ਦੇ ਕਾਲਜ ਸਕੁਏਅਰ ਅਤੇ ਹਾਵੜਾ ਦੇ ਸੰਤਰਾਗਾਚੀ ਤੋਂ ਸ਼ੁਰੂ ਹੋਇਆ।

ਇਹ ਵੀ ਪੜ੍ਹੋ ਇਸ ਪਿੰਡ 'ਚ ਗੋਲੀਆਂ ਚਲਾ ਕੇ ਤੋੜੀ ਜਾਂਦੀ ਹੈ ਮਟਕੀ, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ

ਵੱਡੀ ਗਿਣਤੀ ਵਿਚ ਪੁਲਸ ਦੀ ਤਾਇਨਾਤੀ ਨਾਲ ਕੱਢੇ ਜਾ ਰਹੇ ਮਾਰਚ ਵਿਚ ਸ਼ਾਮਲ ਇਕ ਭਾਗੀਦਾਰ ਨੇ ਕਿਹਾ ਕੁਝ ਵੀ ਹੋ ਜਾਵੇ, ਅਸੀਂ ਨਬੰਨਾ ਤੱਕ ਪਹੁੰਚ ਜਾਵਾਗੇ ਅਸੀਂ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਦੇ ਨਾਲ ਸੂਬਾ ਸਕੱਤਰੇਤ ਤੱਕ ਪਹੁੰਚ ਕਰਨੀ ਹੈ, ਜਿਸ ਦਾ ਪ੍ਰਸ਼ਾਸਨ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਅਤੇ ਘਟਨਾ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਨਬੰਨਾ ਵੱਲ ਜਾਣ ਵਾਲੀਆਂ ਸੜਕਾਂ ਦੇ ਆਲੇ-ਦੁਆਲੇ ਬੈਰੀਕੇਡ ਲਗਾ ਦਿੱਤੇ ਹਨ। ਪੁਲਸ ਨੇ ਇਲਾਕੇ ਵਿਚ ਮਨਾਹੀ ਦੇ ਹੁਕਮ ਲਾਗੂ ਕੀਤੇ ਜਾਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ

ਪੁਲਸ ਨੇ ਨਬੰਨਾ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੋਛਾਰਾਂ ਵੀ ਕੀਤੀਆਂ ਗਈਆਂ। 'ਛਤਰ ਸਮਾਜ' ਦੇ ਬੁਲਾਰੇ ਸਯਾਨ ਲਹਿਰੀ ਨੇ ਕਿਹਾ ਕਿ ਇਹ ਰੈਲੀ ਗੈਰ-ਸਿਆਸੀ ਹੈ। ਉਹਨਾਂ ਨੇ ਕਿਹਾ, “ਸਾਨੂੰ ਭੜਕਾਹਟ ਦਾ ਸਾਹਮਣਾ ਕਰਨ ਦੇ ਬਾਵਜੂਦ, ਅਸੀਂ ਹਸਪਤਾਲ ਵਿੱਚ ਸਾਡੀ ਭੈਣ ਦੇ ਵਿਰੁੱਧ ਕੀਤੇ ਗਏ ਘਿਨਾਉਣੇ ਅਪਰਾਧ ਵਿਰੁੱਧ ਆਪਣੀ ਮੁਹਿੰਮ ਨੂੰ ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਜਾਰੀ ਰੱਖਣਾ ਚਾਹੁੰਦੇ ਹਾਂ। ਅਸੀਂ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰਦੇ ਹਾਂ। ਮਮਤਾ ਬੈਨਰਜੀ ਸਰਕਾਰ ਨੂੰ ਬੰਗਾਲ ਅਤੇ ਦੇਸ਼ ਦੇ ਲੋਕਾਂ ਦੀ ਇਨਸਾਫ਼ ਦੀ ਮੰਗ ਨੂੰ ਸੁਣਨਾ ਚਾਹੀਦਾ ਹੈ।''

ਇਹ ਵੀ ਪੜ੍ਹੋ ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News