ਕੋਲਕਾਤਾ ਰੇਪ-ਕਤਲ ਮਾਮਲੇ ਤੋਂ ਬਾਅਦ ਹਰਿਆਣਾ ਸਰਕਾਰ ਨੇ ਹਸਪਤਾਲਾਂ ਨੂੰ ਜਾਰੀ ਕੀਤੀ ਐਡਵਾਈਜ਼ਰੀ
Friday, Aug 16, 2024 - 02:48 PM (IST)
ਨੈਸ਼ਨਲ ਡੈਸਕ : ਕੋਲਕਾਤਾ ਦੇ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਹਸਪਤਾਲਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਸੁਰੱਖਿਆ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਡਾਕਟਰ ਸੁਮਿਤਾ ਮਿਸ਼ਰਾ, ਵਧੀਕ ਮੁੱਖ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮੈਡੀਕਲ ਕਾਲਜਾਂ ਨੂੰ ਆਪਣੇ ਨਜ਼ਦੀਕੀ ਪੁਲਸ ਸਟੇਸ਼ਨ, ਐੱਸਐੱਚਓ ਅਤੇ ਡੀਐੱਸਪੀ ਨਾਲ ਨਜ਼ਦੀਕੀ ਸੰਪਰਕ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ - ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਪਿਤਾ ਰਾਮ ਕਿਸ਼ਨ ਦਾ ਆਇਆ ਵੱਡਾ ਬਿਆਨ
ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਾਰੇ ਹੋਸਟਲਾਂ ਦੇ ਬਾਹਰ, ਮੁੱਖ ਗੇਟਾਂ, ਸੜਕਾਂ, ਚੌਕਾਂ, ਵੱਖ-ਵੱਖ ਹਸਪਤਾਲਾਂ/ਕਾਲਜ ਬਲਾਕਾਂ ਵਿੱਚ ਅਤੇ ਕੈਂਪਸ ਦੀ ਹਰ ਮੰਜ਼ਿਲ 'ਤੇ ਸੀਸੀਟੀਵੀ ਲਗਾਏ ਜਾਣੇ ਚਾਹੀਦੇ ਹਨ। ਸੁਰੱਖਿਆ ਦੇ ਮੱਦੇਨਜ਼ਰ ਕਾਲਜ ਕੈਂਪਸ ਵਿੱਚ ਜਿੱਥੇ ਵੀ ਸੀਸੀਟੀਵੀ ਅਤੇ ਟਰਾਂਸਪੋਰਟ ਦੀ ਲੋੜ ਹੈ, ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ। 48 ਘੰਟਿਆਂ ਦੇ ਅੰਦਰ ਅਨੁਪਾਲਣਾ ਦੀ ਇਕ ਰਿਪੋਰਟ ਹੈੱਡਕੁਆਰਟਰ ਨੂੰ ਭੇਜੀ ਜਾਵੇ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ: ਸੁਮਿਤਾ ਮਿਸ਼ਰਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ - ਸਾਈਕਲ 'ਤੇ ਸਵਾਰ ਹੋ ਕੁੜੀ ਨੇ ਇਸ ਅੰਦਾਜ਼ 'ਚ ਮਨਾਇਆ ਆਜ਼ਾਦੀ ਦਿਵਸ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
ਇਸ ਤਹਿਤ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਇੱਕ ਪੁਲਸ ਚੌਕੀ ਹੋਣੀ ਚਾਹੀਦੀ ਹੈ, ਜੋ 24 ਘੰਟੇ ਖੁੱਲ੍ਹੀ ਰਹਿੰਦੀ ਹੈ। ਇਸ ਵਿੱਚ ਘੱਟੋ-ਘੱਟ ਇੱਕ ਮਹਿਲਾ ਪੁਲਿਸ ਮੁਲਾਜ਼ਮ ਤਾਇਨਾਤ ਕੀਤੀ ਜਾਵੇ। ਸਾਰੇ ਹੋਸਟਲਾਂ, ਗੇਟਾਂ 'ਤੇ, ਸੜਕਾਂ 'ਤੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਅਤੇ ਸੀਸੀਟੀਵੀ ਦੀ 24 ਘੰਟੇ ਨਿਗਰਾਨੀ ਹੋਣੀ ਚਾਹੀਦੀ ਹੈ ਅਤੇ ਨਿਯਮਤ ਸੁਰੱਖਿਆ ਗਸ਼ਤ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ - ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼
ਕਲਕੱਤਾ ਵਿੱਚ ਡਾਕਟਰ ਨਾਲ ਦੋ ਘਟਨਾ ਵਾਰਕੀ ਹੈ, ਉਸ ਨੂੰ ਧਿਆਨ ਵਿੱਚ ਰੱਖਦੇ ਮੈਂ ਕੁਝ ਫ਼ੈਸਲੇ ਲਏ ਅਤੇ ਦਿਸ਼ਾ-ਨਿਰਦੇਸ਼ ਦਿੱਤੇ। ਹਰਿਆਣਾ ਵਿਚ ਜਿੰਨੇ ਵੀ ਮੈਡੀਕਲ ਕਾਲਜ ਹਨ, ਉਥੇ ਸੀਸੀਟੀਵੀ ਕੈਮਰੇ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਡਾਕਟਰਾਂ, ਵਿਦਿਆਰਥੀਆਂ, ਨਰਸਾਂ ਖ਼ਾਸ ਕਰਕੇ ਔਰਤਾਂ ਲਈ ਸੁਰੱਖਿਅਤ, ਭੈਅ ਰਹਿਤ ਅਤੇ ਸਨਮਾਨਜਨਕ ਮਾਹੌਲ ਸਿਰਜਣ ਲਈ ਇਹ ਦਿਸ਼ਾ-ਨਿਰਦੇਸ਼ ਜਲਦੀ ਤੋਂ ਜਲਦੀ ਲਾਗੂ ਕੀਤੇ ਜਾਣਗੇ: ਡਾ: ਸੁਮਿਤਾ ਮਿਸ਼ਰਾ, ਵਧੀਕ ਮੁੱਖ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ।
ਇਹ ਵੀ ਪੜ੍ਹੋ - ਕੋਲਕਾਤਾ ਡਾਕਟਰ ਰੇਪ-ਮਰਡਰ ਮਾਮਲੇ 'ਚ ਦੋ ਵੱਡੇ ਖੁਲਾਸੇ: ਬਲਾਤਕਾਰ ਨਹੀਂ ਗੈਂਗਰੇਪ, ਕੁੜੀ ਨੂੰ ਵੇਖ ਬੇਹੋਸ਼ ਹੋਏ ਪਿਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8