ਕੋਲਕਾਤਾ ਜਬਰ-ਜ਼ਿਨਾਹ ਤੇ ਕਤਲ ਕੇਸ 'ਤੇ ਰਾਸ਼ਟਰਪਤੀ ਨੇ ਕਿਹਾ- 'ਬਸ ਹੁਣ ਬਹੁਤ ਹੋ ਗਿਆ'

Wednesday, Aug 28, 2024 - 04:16 PM (IST)

ਨਵੀਂ ਦਿੱਲੀ- ਪੱਛਮੀ ਬੰਗਾਲ ਦੇ ਕੋਲਕਾਤਾ 'ਚ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਕਤਲ ਮਾਮਲੇ 'ਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਮਾਮਲੇ 'ਚ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੱਡਾ ਬਿਆਨ ਦਿੱਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਇਸ ਘਟਨਾ ਤੋਂ ਉਹ ਨਿਰਾਸ਼ ਅਤੇ ਡਰੀ ਹੋਈ ਹੈ। ਰਾਸ਼ਟਰਪਤੀ ਨੇ ਇਸ ਮਾਮਲੇ 'ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਬਸ ਹੁਣ ਬਹੁਤ ਹੋ ਗਿਆ। ਔਰਤਾਂ ਖਿਲਾਫ਼ ਅਪਰਾਧਾਂ 'ਤੇ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਸਮਾਜ ਨੂੰ ਈਮਾਨਦਾਰ, ਨਿਰਪੱਖ ਆਤਮ ਨਿਰੀਖਣ' ਅਤੇ ਆਪਣੇ ਆਪ ਨੂੰ ਕੁਝ ਸਖ਼ਤ ਸਵਾਲ ਪੁੱਛਣ ਦੀ ਲੋੜ ਹੈ। ਰਾਸ਼ਟਰਪਤੀ ਨੇ ਕਿਹਾ ਹੈ ਕਿ ਕੋਈ ਵੀ ਸੱਭਿਅਕ ਸਮਾਜ ਧੀਆਂ-ਭੈਣਾਂ 'ਤੇ ਅਜਿਹੇ ਅੱਤਿਆਚਾਰ ਦੀ ਇਜਾਜ਼ਤ ਨਹੀਂ ਦੇ ਸਕਦਾ।

ਇਹ ਵੀ ਪੜ੍ਹੋ-  'ਸਕੂਲ 'ਚ ਤਿਲਕ ਲਾ ਕੇ ਨਹੀਂ ਆਉਣਾ'; ਅਧਿਆਪਕਾ ਦਾ ਅਜਿਹਾ ਫਰਮਾਨ, ਵਿਦਿਆਰਥੀ ਪਰੇਸ਼ਾਨ

ਰਾਸ਼ਟਰਪਤੀ ਮੁਰਮੂ ਨੇ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਹਸਪਤਾਲ ਵਿਚ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਕਤਲ ਮਾਮਲੇ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ 'ਤੇ ਵੀ ਟਿੱਪਣੀ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਜਦੋਂ ਵਿਦਿਆਰਥੀ, ਡਾਕਟਰ ਅਤੇ ਨਾਗਰਿਕ ਕੋਲਕਾਤਾ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਉਸ ਸਮੇਂ ਵੀ ਅਪਰਾਧੀ ਪੀੜਤਾਂ ਦੀ ਭਾਲ ਵਿਚ ਕਿਤੇ ਹੋਰ ਲੁਕੇ ਹੋਏ ਹਨ।

ਇਹ ਵੀ ਪੜ੍ਹੋ-  ਹੈਰਾਨੀਜਨਕ! ਛੁੱਟੀ ਲਈ 5 ਸਾਲ ਦੇ ਬੱਚੇ ਦਾ ਕਤਲ

ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਨਿਰਭਿਆ ਕਾਂਡ ਦੇ 12 ਸਾਲਾਂ ਵਿਚ ਸਮਾਜ ਵਲੋਂ ਅਣਗਿਣਤ ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੂੰ ਭੁੱਲਾ ਦਿੱਤਾ ਗਿਆ। ਰਾਸ਼ਟਰਪਤੀ ਨੇ ਕਿਹਾ ਕਿ ਇਤਿਹਾਸ ਦਾ ਸਾਹਮਣਾ ਕਰਨ ਤੋਂ ਡਰਨ ਵਾਲੇ ਸਮਾਜ ਸਮੂਹਿਕ ਭੁੱਲਣ ਦੀ ਬੀਮਾਰੀ ਦਾ ਸਹਾਰਾ ਲੈਂਦੇ ਹਨ। ਹੁਣ ਸਮਾਂ ਆ ਗਿਆ ਹੈ ਕਿ ਭਾਰਤ ਇਤਿਹਾਸ ਦਾ ਸਾਹਮਣਾ ਕਰੇ। ਰਾਸ਼ਟਰਪਤੀ ਨੇ ਕਿਹਾ ਕਿ ਸਾਨੂੰ ਇਸ ਸੰਕਟ ਨਾਲ ਵਿਆਪਕ ਢੰਗ ਨਾਲ ਨਜਿੱਠਣਾ ਚਾਹੀਦਾ ਹੈ ਤਾਂ ਜੋ ਇਸ ਨੂੰ ਨੱਥ ਪਾਈ ਜਾ ਸਕੇ।
ਇਹ ਵੀ ਪੜ੍ਹੋ- ਸਕੂਲ ਬੰਦ ਰੱਖਣ ਦਾ ਆਦੇਸ਼, ਅਗਲੇ 24 ਘੰਟਿਆਂ 'ਚ ਦਿੱਲੀ, ਪੰਜਾਬ ਸਮੇਤ 14 ਸੂਬਿਆਂ 'ਚ ਮੀਂਹ ਦਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News