ਕੋਲਕਾਤਾ ਜਬਰ ਜ਼ਿਨਾਹ ਮਾਮਲੇ 'ਚ ਵੱਡੀ ਅਪਡੇਟ, ਸੰਜੇ ਰਾਏ ਦੋਸ਼ੀ ਕਰਾਰ
Saturday, Jan 18, 2025 - 03:00 PM (IST)

ਕੋਲਕਾਤਾ- ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਡਿਊਟੀ 'ਤੇ ਤਾਇਨਾਤ ਇਕ ਮਹਿਲਾ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਕਤਲ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਹੈ। ਸੋਮਵਾਰ ਨੂੰ ਅਦਾਲਤ 'ਚ ਸਜ਼ਾ 'ਤੇ ਬਹਿਸ ਹੋਵੇਗੀ। ਕੋਲਕਾਤਾ ਪੁਲਸ ਦੇ ਇਕ ਨਾਗਰਿਕ ਵਲੰਟੀਅਰ ਸੰਜੇ ਰਾਏ 'ਤੇ ਪਿਛਲੇ ਸਾਲ 9 ਅਗਸਤ ਨੂੰ ਸ਼ਹਿਰ ਦੇ ਉੱਤਰੀ ਹਿੱਸੇ ਦੇ ਇਕ ਸਰਕਾਰੀ ਹਸਪਤਾਲ 'ਚ ਪੋਸਟ ਗ੍ਰੈਜੂਏਟ ਟ੍ਰੇਨੀ ਡਾਕਟਰ ਵਿਰੁੱਧ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਅੱਜ ਸੰਜੇ ਰਾਏ ਨੂੰ ਦੋਸ਼ੀ ਠਹਿਰਾਇਆ ਹੈ।
ਇਸ ਮਾਮਲੇ ਦੀ ਸੁਣਵਾਈ 12 ਨਵੰਬਰ ਨੂੰ ਬੰਦ ਕਮਰੇ 'ਚ ਸ਼ੁਰੂ ਹੋਈ। ਇਸ ਦੇ 57 ਦਿਨਾਂ ਬਾਅਦ ਸਿਆਲਦਾਹ ਅਦਾਲਤ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਨਿਰਬਨ ਦਾਸ ਨੇ ਫੈਸਲਾ ਸੁਣਾਇਆ। ਮਾਮਲੇ ਦੀ ਜਾਂਚ ਕਰ ਰਹੀ ਕੋਲਕਾਤਾ ਪੁਲਸ ਨੇ ਰਾਏ ਨੂੰ 10 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਠੀਕ ਇਕ ਦਿਨ ਪਹਿਲੇ ਡਾਕਟਰ ਦੀ ਲਾਸ਼ ਹਸਪਤਾਲ ਦੇ ਸੈਮੀਨਾਰ ਰੂਮ 'ਚੋਂ ਬਰਾਮਦ ਹੋਈ ਸੀ। ਬਾਅਦ 'ਚ ਕਲਕੱਤਾ ਹਾਈ ਕੋਰਟ ਨੇ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ।
ਡਾਕਟਰ ਨਾਲ ਬਲਾਤਕਾਰ ਅਤੇ ਕਤਲ ਲਈ ਰਾਏ ਦੇ ਮੁਕੱਦਮੇ ਦੀ ਸੁਣਵਾਈ 9 ਜਨਵਰੀ ਨੂੰ ਸਮਾਪਤ ਹੋਈ, ਜਿਸ ਦੌਰਾਨ 50 ਗਵਾਹਾਂ ਤੋਂ ਪੁੱਛ-ਗਿੱਛ ਕੀਤੀ ਗਈ। ਪੀੜਤ ਡਾਕਟਰ ਦੇ ਮਾਪਿਆਂ ਨੇ ਦਾਅਵਾ ਕੀਤਾ ਹੈ ਕਿ ਇਸ ਅਪਰਾਧ 'ਚ ਹੋਰ ਲੋਕ ਵੀ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਮੁਕੱਦਮਾ ਚਲਾਇਆ ਜਾਵੇਗਾ। ਪੀੜਤਾ ਦੇ ਮਾਪਿਆਂ ਨੇ ਵੀ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਮਾਮਲੇ ਦੀ ਹੋਰ ਜਾਂਚ ਦੀ ਮੰਗ ਕੀਤੀ ਹੈ। ਇਸ ਅਪਰਾਧ ਨੇ ਦੇਸ਼ ਵਿਆਪੀ ਰੋਸ ਪੈਦਾ ਕਰ ਦਿੱਤਾ ਅਤੇ ਕੋਲਕਾਤਾ 'ਚ ਜੂਨੀਅਰ ਡਾਕਟਰਾਂ ਨੇ ਪੀੜਤ ਲਈ ਇਨਸਾਫ਼ ਅਤੇ ਸਰਕਾਰੀ ਹਸਪਤਾਲਾਂ 'ਚ ਢੁਕਵੇਂ ਸੁਰੱਖਿਆ ਪ੍ਰਬੰਧਾਂ ਦੀ ਮੰਗ ਕਰਦੇ ਹੋਏ ਲੰਬੇ ਸਮੇਂ ਤੱਕ ਵਿਰੋਧ ਪ੍ਰਦਰਸ਼ਨ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8