ਚੋਣਾਂ ਤੋਂ ਪਹਿਲਾਂ ਕੋਲਕਾਤਾ ’ਚ ਹਥਿਆਰਾਂ ਦਾ ਜ਼ਖੀਰਾ ਬਰਾਮਦ

Sunday, Apr 19, 2026 - 12:29 AM (IST)

ਚੋਣਾਂ ਤੋਂ ਪਹਿਲਾਂ ਕੋਲਕਾਤਾ ’ਚ ਹਥਿਆਰਾਂ ਦਾ ਜ਼ਖੀਰਾ ਬਰਾਮਦ

ਕੋਲਕਾਤਾ, (ਭਾਸ਼ਾ)– ਪੱਛਮੀ ਬੰਗਾਲ ਵਿਧਾਨ ਸਭਾ ਲਈ ਦੋ ਪੜਾਵਾਂ ’ਚ ਪੈਣ ਵਾਲੀਆਂ ਵੋਟਾਂ ਤੋਂ ਕੁਝ ਦਿਨ ਪਹਿਲਾਂ, ਕੋਲਕਾਤਾ ਪੁਲਸ ਦੀ ਸਪੈਸ਼ਲ ਟਾਸਕ ਫੋਰਸ ਨੇ ਸ਼ਹਿਰ ਵਿਚ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਜ਼ਖੀਰਾ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਮੁਤਾਬਕ, ਐੱਸ.ਟੀ.ਐੱਫ. ਦੇ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ’ਤੇ ਰਾਜਾਬਾਜ਼ਾਰ ਸਾਇੰਸ ਕਾਲਜ ਨੇੜੇ ਇਕ ਬੱਸ ਸਟੈਂਡ ਕੋਲ ਬੈਗ ਲੈ ਕੇ ਜਾ ਰਹੇ ਇਕ ਵਿਅਕਤੀ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਕੋਲੋਂ ‘ਸਿੰਗਲ-ਸ਼ਾਟ’ ਵਾਲੀਆਂ ਬੰਦੂਕਾਂ ਅਤੇ ਕਾਰਤੂਸ ਬਰਾਮਦ ਕੀਤੇ ਗਏ। ਜਾਂਚਕਰਤਾ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਹਥਿਆਰ ਕਿੱਥੇ ਲਿਜਾਏ ਜਾ ਰਹੇ ਸਨ ਅਤੇ ਇਨ੍ਹਾਂ ਨੂੰ ਕਿਸ ਨੂੰ ਸੌਂਪਿਆਂ ਜਾਣਾ ਸੀ। ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਪੂਰੇ ਸੂਬੇ ਵਿਚ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਸਖ਼ਤ ਚੈਕਿੰਗ ਤੇਜ਼ ਕਰ ਦਿੱਤੀ ਹੈ।


author

Rakesh

Content Editor

Related News