ਵਿਦਿਆਰਥਣ ਨੇ 12ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

Wednesday, Sep 18, 2024 - 06:15 PM (IST)

ਜੈਪੁਰ (ਭਾਸ਼ਾ)- ਰਾਜਸਥਾਨ ਦੇ ਕੋਟਾ ਸ਼ਹਿਰ ਦੇ ਜਵਾਹਰ ਨਗਰ ਥਾਣਾ ਖੇਤਰ 'ਚ ਮੰਗਲਵਾਰ ਰਾਤ ਇਕ ਕੁੜੀ ਨੇ 12ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਥਾਣਾ ਇੰਚਾਰਜ ਹਰਿਨਾਰਾਇਣ ਸ਼ਰਮਾ ਨੇ ਦੱਸਿਆ ਕਿ ਕੁੜੀ ਦੀ ਪਛਾਣ ਜਿਆ ਖੰਡੇਲਵਾਲ (19) ਵਜੋਂ ਹੋਈ ਹੈ। ਉਹ 12ਵੀਂ ਜਮਾਤ 'ਚ ਪੜ੍ਹਦੀ ਸੀ।

ਉਸ ਦੇ ਪਿਤਾ ਪੇਸ਼ੇ ਤੋਂ ਡਾਕਟਰ ਹਨ ਅਤੇ ਉਹ ਆਪਣਾ ਨਰਸਿੰਗ ਹੋਮ ਚਲਾਉਂਦੇ ਹਨ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ। ਪੁਲਸ ਡਿਪਟੀ ਸੁਪਰਡੈਂਟ ਰਾਜੇਸ਼ ਕੁਮਾਰ ਟੇਲਰ ਨੇ ਦੱਸਿਆ ਕਿ ਕੁੜੀ ਦੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਤੋਂ ਬਾਅਦ ਹੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਸ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News