ਪੀ. ਐੱਮ. ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰੱਖੜੀ ਦੀ ਦਿੱਤੀ ਵਧਾਈ
Sunday, Aug 22, 2021 - 03:05 PM (IST)
ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖੜੀ ਮੌਕੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਇਕ ਟਵਿੱਟਰ ਸੰਦੇਸ਼ ਵਿਚ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਭਰਾ-ਭੈਣ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਨੂੰ ਦੇਸ਼ ਭਰ ’ਚ ਅੱਜ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖਿਆ ਸੂਤਰ ‘ਰੱਖੜੀ’ ਬੰਨ੍ਹਦੀਆਂ ਹਨ ਅਤੇ ਭਰਾ ਉਨ੍ਹਾਂ ਦੀ ਰੱਖਿਆ ਦਾ ਵਚਨ ਦਿੰਦੇ ਹਨ।
ਓਧਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਰਾ-ਭੈਣ ਦੇ ਪਿਆਰ ਅਤੇ ਅਟੁੱਟ ਰਿਸ਼ਤੇ ਦੇ ਪ੍ਰਤੀਕ ‘ਰੱਖੜੀ’ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਕੋਵਿੰਦ ਨੇ ਐਤਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਰੱਖੜੀ ਦੀ ਵਧਾਈ। ਇਹ ਤਿਉਹਾਰ ਪਿਆਰ, ਸਨੇਹ ਅਤੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਆਓ, ਅਸੀਂ ਇਕ ਅਜਿਹੇ ਸੁਮੇਲ ਵਾਲੇ ਸਮਾਜ ਦੇ ਨਿਰਮਾਣ ਦਾ ਸੰਕਲਪ ਲਈਏ, ਜਿੱਥੇ ਮਹਿਲਾਵਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਵੱਧ ਮਹੱਤਵ ਦਿੱਤਾ ਜਾਵੇ ਅਤੇ ਉਹ ਆਪਣੀ ਇੱਛਾਵਾਂ ਨੂੰ ਆਜ਼ਾਦੀ ਨਾਲ ਪੂਰਾ ਕਰ ਸਕਦੀਆਂ ਹਨ।