ਕੋਵਿੰਦ, ਰਾਜਨਾਥ, ਰਾਹੁਲ ਨੇ ਦਿੱਤੀ ਮੋਦੀ ਨੂੰ ਜਨਮਦਿਨ ਦੀ ਵਧਾਈ

09/17/2017 5:06:59 PM

ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 67ਵੇਂ ਜਨਮਦਿਨ 'ਤੇ ਐਤਵਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਰਾਸ਼ਟਰਪਤੀ ਨੇ ਆਪਣੇ ਸੰਦੇਸ਼ 'ਚ ਕਿਹਾ,''ਮੈਂ ਸ਼੍ਰੀ ਮੋਦੀ ਦੀ ਲੰਬੀ ਉਮਰ ਅਤੇ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕਰਨ ਦੀ ਕਾਮਨਾ ਕਰਦਾ ਹਾਂ।'' ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਕਰ ਕੇ ਕਿਹਾ,''ਸ਼੍ਰੀ ਮੋਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਦੀ ਅਗਵਾਈ ਅਤੇ ਦ੍ਰਿੜਤਾ ਨਾਲ ਦੇਸ਼ ਦਾ ਹਿੱਤ ਹੋ ਰਿਹਾ ਹੈ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਵਸਥ ਜੀਵਨ ਦੀ ਕਾਮਨਾ ਕਰਦਾ ਹਾਂ।'' ਸ਼੍ਰੀ ਜੇਤਲੀ ਨੇ ਕਿਹਾ,''ਜਨਮਦਿਨ 'ਤੇ ਸ਼੍ਰੀ ਮੋਦੀ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਉਨ੍ਹਾਂ ਸਿਹਤਮੰਦ ਰਹਿਣ ਅਤੇ ਦੇਸ਼ ਨੂੰ ਲੰਬੇ ਸਮੇਂ ਤੱਕ ਅਗਵਾਈ ਦਿੰਦੇ ਰਹਿਣ ਦੀਆਂ ਸ਼ੁੱਭਕਾਮਨਾਵਾਂ।''
 

ਕਾਂਗਰਸ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ।'' ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ,''ਪ੍ਰਧਾਨ ਸੇਵਕ ਦਾ ਜਨਮਦਿਨ ਮਨਾਉਣ ਦਾ ਸੇਵਾ ਸਭ ਤੋਂ ਚੰਗਾ ਤਰੀਕਾ ਹੈ। ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀ ਬਹੁਤ-ਬਹੁਤ ਵਧਾਈ। ਸ਼੍ਰੀ ਮੋਦੀ ਦਾ ਜਨਮਦਿਨ ਅੱਜ ਦੇਸ਼ ਭਰ 'ਚ 'ਸੇਵਾ ਦਿਵਸ' ਦੇ ਰੂਪ 'ਚ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਸਵੱਛ ਭਾਰਤ ਲਈ 'ਸਵੱਛਤਾ ਹੀ ਸੇਵਾ' ਦਾ ਸੰਦੇਸ਼ ਦਿੱਤਾ ਹੈ।

 


Related News