ਜਾਣੋ ‘ਇਕ ਦੇਸ਼-ਇਕ ਚੋਣ’ ਲਈ ਕੋਵਿੰਦ ਕਮੇਟੀ ਦੀਆਂ ਕੀ ਸਨ ਸਿਫਾਰਿਸ਼ਾਂ?

Wednesday, Sep 18, 2024 - 05:42 PM (IST)

ਜਾਣੋ ‘ਇਕ ਦੇਸ਼-ਇਕ ਚੋਣ’ ਲਈ ਕੋਵਿੰਦ ਕਮੇਟੀ ਦੀਆਂ ਕੀ ਸਨ ਸਿਫਾਰਿਸ਼ਾਂ?

ਨਵੀਂ ਦਿੱਲੀ- ਮੋਦੀ ਸਰਕਾਰ ਨੇ ‘ਇਕ ਦੇਸ਼-ਇਕ ਚੋਣ’ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਕਮੇਟੀ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਨੂੰ ਮੋਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ ਇਨ੍ਹਾਂ ਸਿਫ਼ਾਰਸ਼ਾਂ 'ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਵਾਉਣ ਦੇ ਨਾਲ-ਨਾਲ ਕਈ ਹੋਰ ਸਿਫ਼ਾਰਸ਼ਾਂ ਵੀ ਕੀਤੀਆਂ ਗਈਆਂ ਸਨ ਜਿਨ੍ਹਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਚਰਚਾ ਹੈ ਕਿ ਮੋਦੀ ਸਰਕਾਰ ਦੀ ਅਗਵਾਈ ਵਾਲੀ NDA ਸਰਕਾਰ ‘ਇਕ ਦੇਸ਼-ਇਕ ਚੋਣ’ ਲਈ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਇਹ ਬਿੱਲ ਲੈ ਕੇ ਆਵੇਗੀ।

ਇਹ ਵੀ ਪੜ੍ਹੋ- ਔਰਤਾਂ ਨੂੰ ਹਰ ਮਹੀਨੇ ਮਿਲਣਗੇ 2000 ਰੁਪਏ, ਮਿਲ ਗਈ ਗਾਰੰਟੀ

‘ਇਕ ਦੇਸ਼-ਇਕ ਚੋਣ’ ਨੂੰ ਲੈ ਕੇ ਕਈ ਚੁਣੌਤੀਆਂ ਸਨ, ਇਨ੍ਹਾਂ ਚੁਣੌਤੀਆਂ ਨਾਲ ਕਿਵੇਂ ਨਜਿੱਠਣਾ ਹੈ, ਦੁਨੀਆ ਦੇ ਕਿਹੜੇ-ਕਿਹੜੇ ਦੇਸ਼ਾਂ ਕੋਲ ‘ਇਕ ਦੇਸ਼-ਇਕ ਚੋਣ’ ਦਾ ਮਾਡਲ ਹੈ, ਉੱਥੇ ਚੋਣਾਂ ਕਿਵੇਂ ਕਰਵਾਈਆਂ ਜਾਂਦੀਆਂ ਹਨ, ਅਜਿਹੇ ਸਾਰੇ ਸਵਾਲਾਂ ਦੇ ਜਵਾਬ ਲਈ 2 ਸਤੰਬਰ ਨੂੰ 2023 ਨੂੰ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਬਣਾਈ ਗਈ। ਇਸ ਕਮੇਟੀ ਨੇ 14 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ।

ਕੀ ਸਨ ਕੋਵਿੰਦ ਕਮੇਟੀ ਦੀਆਂ ਸਿਫਾਰਿਸ਼ਾਂ, 3 ਵੱਡੀਆਂ ਗੱਲਾਂ
- ਮਾਹਰਾਂ ਨਾਲ 191 ਦਿਨਾਂ ਤੱਕ ਵਿਚਾਰ-ਵਟਾਂਦਰੇ ਤੋਂ ਬਾਅਦ 18 ਹਜ਼ਾਰ 626 ਪੰਨਿਆਂ ਦੀ ਰਿਪੋਰਟ ਦਿੱਤੀ ਗਈ। ਇਸ 'ਚ ਸਾਰੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ 2029 ਤੱਕ ਵਧਾਉਣ ਦਾ ਸੁਝਾਅ ਦਿੱਤਾ ਗਿਆ ਹੈ, ਤਾਂ ਜੋ ਲੋਕ ਸਭਾ ਦੇ ਨਾਲ ਹੀ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵੀ ਕਰਵਾਈਆਂ ਜਾ ਸਕਣ।

ਇਹ ਵੀ ਪੜ੍ਹੋ- CM ਹਾਊਸ ਖਾਲੀ ਕਰਨਗੇ ਅਰਵਿੰਦ ਕੇਜਰੀਵਾਲ, ਛੱਡਣਗੇ ਸਾਰੀਆਂ ਸਹੂਲਤਾਂ

- ਕੋਵਿੰਦ ਕਮੇਟੀ ਦੀ ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਬੇਭਰੋਸਗੀ ਮਤਾ ਹੋਣ ਦੀ ਸਥਿਤੀ 'ਚ 5 ਸਾਲ ਦੇ ਬਾਕੀ ਸਮੇਂ ਲਈ ਨਵੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪਹਿਲੇ ਪੜਾਅ ਵਿਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਇਕੋ ਸਮੇਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਦੂਜੇ ਪੜਾਅ 'ਚ 100 ਦਿਨਾਂ ਦੇ ਅੰਦਰ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

- ਇਨ੍ਹਾਂ ਚੋਣਾਂ ਲਈ ਚੋਣ ਕਮਿਸ਼ਨ ਲੋਕ ਸਭਾ, ਵਿਧਾਨ ਸਭਾ ਅਤੇ ਸਥਾਨਕ ਸੰਸਥਾਵਾਂ ਲਈ ਵੋਟਰ ਸੂਚੀਆਂ ਤਿਆਰ ਕਰ ਸਕਦਾ ਹੈ। ਇਸ ਤੋਂ ਇਲਾਵਾ ਸੁਰੱਖਿਆ ਬਲਾਂ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਮਸ਼ੀਨਾਂ ਲਈ ਵੀ ਅਗਾਊਂ ਯੋਜਨਾ ਬਣਾਉਣ ਦੀ ਸਿਫਾਰਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ-  'ਇਕ ਦੇਸ਼ ਇਕ ਚੋਣ' ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ

8 ਮੈਂਬਰੀ ਕੋਵਿੰਦ ਕਮੇਟੀ ਚ ਕੌਣ-ਕੌਣ ਸੀ?

ਇਸ ਕਮੇਟੀ ਵਿਚ ਅੱਠ ਮੈਂਬਰ ਸਨ। ਜਿਸ ਵਿਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਸੀਨੀਅਰ ਵਕੀਲ ਹਰੀਸ਼ ਸਾਲਵੇ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਗੁਲਾਬ ਨਬੀ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ 15ਵੇਂ ਵਿੱਤ ਕਮਿਸ਼ਨ ਦੇ ਸਾਬਕਾ ਚੇਅਰਮੈਨ ਐਨ. ਕੇ. ਸਿੰਘ, ਲੋਕ ਸਭਾ ਦੇ ਸਾਬਕਾ ਸਕੱਤਰ ਜਨਰਲ ਡਾਕਟਰ ਸੁਭਾਸ਼ ਕਸ਼ਯਪ ਅਤੇ ਸਾਬਕਾ ਚੀਫ ਵਿਜੀਲੈਂਸ ਕਮਿਸ਼ਨਰ ਸੰਜੇ ਕੋਠਾਰੀ ਵੀ ਇਸ ਕਮੇਟੀ ਦਾ ਹਿੱਸਾ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News