ਕੋਵਿੰਦ ਨੇ ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਕਿਹਾ : ਸਿਆਸੀ ਪਾਰਟੀਆਂ ਤੋਂ ਉਪਰ ਹੈ ਰਾਸ਼ਟਰਪਤੀ ਦਾ ਅਹੁਦਾ

Friday, Jun 23, 2017 - 05:01 PM (IST)

ਨਵੀਂ ਦਿੱਲੀ— ਰਾਸ਼ਟਰਪਤੀ ਅਹੁਦੇ ਲਈ ਯੂ. ਪੀ. ਏ. ਉਮੀਦਵਾਰ ਰਾਮਨਾਥ ਕੋਵਿੰਦ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਦਾ ਅਹੁਦਾ ਸਿਆਸੀ ਪਾਰਟੀਆਂ ਤੋਂ ਉਪਰ ਹੈ ਅਤੇ ਉਹ ਉਸ ਦੀ ਮਾਣ-ਮਰਿਆਦਾ ਬਣਾਈ ਰੱਖਣ ਦੀ ਪੂਰੀ ਕੋਸ਼ਿਸ਼ ਕਰਨਗੇ। 71 ਸਾਲ ਦੇ ਕੋਵਿੰਦ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਕਿਹਾ ਕਿ ਉਹ ਸਾਲ 2015 'ਚ ਜਦੋਂ ਤੋਂ ਬਿਹਾਰ ਦੇ ਰਾਜਪਾਲ ਬਣੇ ਸਨ, ਉਦੋਂ ਤੋਂ ਉਹ ਕਿਸੇ ਰਾਜਨੀਤਕ ਪਾਰਟੀ ਨਾਲ ਨਹੀਂ ਹਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਦੇ ਰਾਜਪਾਲ ਬਣਨ ਤੋਂ ਬਾਅਦ ਤੋਂ ਹੀ ਉਹ ਕਿਸੇ ਸਿਆਸੀ ਪਾਰਟੀ ਨਾਲ ਨਹੀਂ ਹਨ। ਰਾਸ਼ਟਰਪਤੀ ਦਾ ਅਹੁਦਾ ਸਿਆਸੀ ਪਾਰਟੀਆਂ ਤੋਂ ਉਪਰ ਹੈ। ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕਰਦੇ ਹਨ। ਕੋਵਿੰਦ ਨੇ ਜਦੋਂ ਨਾਮਜ਼ਦਗੀ ਦਾਖਲ ਕੀਤੀ, ਉਸ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂ. ਪੀ. ਏ. ਦੇ ਕਈ ਮੁੱਖ ਮੰਤਰੀ ਅਤੇ ਪਾਰਟੀ ਨੇਤਾ ਉਨ੍ਹਾਂ ਨਾਲ ਸਨ। ਰਾਸ਼ਟਰਪਤੀ ਅਹੁਦੇ ਲਈ ਚੋਣਾਂ 17 ਜੁਲਾਈ ਨੂੰ ਹੋਣੀਆਂ ਹਨ। 
ਇਨ੍ਹਾਂ ਚੋਣਾਂ 'ਚ ਉਨ੍ਹਾਂ ਦੀ ਜਿੱਤ ਲਗਭਗ ਤੈਅ ਜਾਪਦੀ ਹੈ। ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਦੇ ਉੱਚ ਅਹੁਦੇ ਦੀ ਮਾਣ-ਮਰਿਆਦਾ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਕੋਵਿੰਦ ਨੇ ਰਾਸ਼ਟਰਪਤੀ ਸੁਰੱਖਿਆ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰਪਤੀ ਸਾਰੀਆਂ ਤਿੰਨੋ ਪਾਰਟੀਆਂ ਦਾ ਉੱਚ ਕਮਾਂਡਰ ਵੀ ਹੁੰਦਾ ਹੈ। ਸਾਡੀਆਂ ਸਰਹੱਦਾਂ ਨੂੰ ਸੁਰੱਖਿਅਤ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ, ਸੀਨੀਅਰ ਨੇਤਾ ਐਲ. ਕੇ. ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਮੌਜੂਦ ਸਨ। ਇਸ ਦੌਰਾਨ ਭਾਜਪਾ ਸ਼ਾਸਤ ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਸਨ ਪਰ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਅਤੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਮੌਜੂਦ ਨਹੀਂ ਸੀ। ਯੂ. ਪੀ. ਏ. ਦੀਆਂ ਸਹਿਯੋਗੀ ਪਾਰਟੀਆਂ ਤੋਂ ਇਲਾਵਾ ਅੰਨਾਦ੍ਰਮੁਕ, ਬੀਜਦ, ਟੀ. ਆਰ. ਐਸ. ਅਤੇ ਜੇ. ਡੀ. ਯੂ. ਵਰਗੀਆਂ ਖੇਤਰੀ ਪਾਰਟੀਆਂ ਨੇ ਦਲਿਤ ਨੇਤਾ ਨੂੰ ਹਮਾਇਤ ਦੇਣ ਦਾ ਐਲਾਨ ਦਿੱਤਾ ਹੋਇਆ ਹੈ। ਜੇਕਰ ਸਥਿਤੀ 'ਚ ਕੋਈ ਵੱਡਾ ਬਦਲਾਅ ਨਹੀਂ ਹੁੰਦਾ ਤਾਂ ਉਨ੍ਹਾਂ ਦੀ ਜਿੱਤ ਲਗਭਗ ਤੈਅ ਜਾਪਦੀ ਹੈ। ਅਗਲੀਆਂ ਰਾਸ਼ਟਰਪਤੀ ਚੋਣਾਂ ਲਈ ਚੋਣ ਮੰਡਲ 'ਚ 48.6 ਫੀਸਦੀ ਵੋਟਾਂ ਯੂ. ਪੀ. ਏ. ਨੂੰ ਸਹਿਯੋਗੀ ਪਾਰਟੀਆਂ ਵਲੋਂ ਮਿਲੀਆਂ ਹਨ। ਕੋਵਿੰਦ ਨੂੰ 61 ਫੀਸਦੀ ਤੋਂ ਜ਼ਿਆਦਾ ਵੋਟਾਂ ਮਿਲਣ ਦੀ ਉਮੀਦ ਹੈ।


Related News