ਰਾਸ਼ਟਰਪਤੀ ਰਾਮਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਨਗੇ

09/14/2021 4:53:46 PM

ਸ਼ਿਮਲਾ- ਰਾਸ਼ਟਰਪਤੀ ਰਾਮਨਾਥ ਕੋਵਿੰਦ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਇਕ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਨਗੇ। ਵਿਧਾਨ ਸਭਾ ਸਪੀਕਰ ਵਿਪਿਨ ਸਿਂਘ ਪਰਮਾਰ ਨੇ ਇਹ ਜਾਣਕਾਰੀ ਦਿੱਤੀ। ਪਰਮਾਰ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਨੂੰ ਰਾਜ ਦਾ ਦਰਜਾ ਦਿੱਤੇ ਜਾਣ ਦੀ ਵਰ੍ਹੇਗੰਢ ਮੌਕੇ ਸਵੇਰੇ 11 ਵਜੇ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ।

ਕੋਵਿੰਦ ਰਾਜ ਵਿਧਾਨ ਸਭਾ ਨੂੰ ਸੰਬੋਧਨ ਕਰਦੇ ਵਾਲੇ ਤੀਜੇ ਰਾਸ਼ਟਰਪਤੀ ਹੋਣਗੇ। ਸਾਬਕਾ ਰਾਸ਼ਟਰਪਤੀ ਏ.ਪੀ.ਜੇ. ਅਬਦੁੱਲ ਕਲਾਮ ਅਤੇ ਪ੍ਰਣਬ ਮੁਖਰਜੀ 2003 ਅਤੇ 2013 ’ਚ ਰਾਜ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿਧਾਇਕਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਅਤੇ ਪ੍ਰੇਮ ਕੁਮਾਰ ਧੁਮਲ ਸਮੇਤ ਸਾਬਕਾ ਮੁੱਖ ਮੰਤਰੀ ਅਤੇ ਸਾਰੇ ਸਾਬਕਾ ਵਿਧਾਇਕਾਂ ਨੂੰ ਵਿਸ਼ੇਸ਼ ਸੈਸ਼ਨ ਲਈ ਸੱਦਾ ਦਿੱਤਾ ਗਿਆ ਹੈ। ਸੂਬੇ ਦੇ 5 ਸੰਸਦ ਮੈਂਬਰ ਅਤੇ 7 ਸਾਬਕਾ ਸੰਸਦ ਮੈਂਬਰ ਵੀ ਇਸ ’ਚ ਹਿੱਸਾ ਲੈਣਗੇ। ਪਰਮਾਰ ਨੇ ਦੱਸਿਆ ਕਿ ਰਾਸ਼ਟਰਪਤੀ ਦੇ ਕਰੀਬੀ ਸੰਪਰਕ ’ਚ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਤੋਂ ਸੰਕ੍ਰਮਿਤ ਨਾ ਪਾਏ ਜਾਣ ਦੀ ਰਿਪੋਰਟ ਦੇਣੀ ਹੋਵੇਗੀ।


DIsha

Content Editor

Related News