ਕੁਲਭੂਸ਼ਣ ਜਾਧਵ ਦੀ ਸੁਰੱਖਿਆ ਨੂੰ ਲੈ ਕੇ ਹਰ ਸੰਭਵ ਕਦਮ ਚੁੱਕ ਰਹੀ ਸਰਕਾਰ : ਵਿਦੇਸ਼ ਮੰਤਰਾਲੇ

09/04/2020 2:54:13 PM

ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਵੀਰਵਾਰ ਨੂੰ ਕਿਹਾ ਹੈ ਕਿ ਭਾਰਤ ਡਿਪਲੋਮੈਟਿਕ ਚੈਨਲਾਂ ਰਾਹੀਂ ਪਾਕਿਸਤਾਨ ਦੇ ਸੰਪਰਕ 'ਚ ਹੈ ਅਤੇ ਸਰਕਾਰ ਕੁਲਭੂਸ਼ਣ ਜਾਧਵ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਪਾਕਿਸਤਾਨੀ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਆਇਆ ਹੈ, ਜਦੋਂ ਇਸਲਾਮਾਬਾਦ ਹਾਈਕੋਰਟ ਨੇ ਵੀਰਵਾਰ ਨੂੰ ਭਾਰਤ ਨੂੰ ਕੁਲਭੂਸ਼ਣ ਜਾਧਵ ਲਈ ਇੱਕ ਵਕੀਲ ਨਿਯੁਕਤ ਕਰਨ ਦਾ ਇੱਕ ਹੌਰ ਮੌਕਾ ਦਿੱਤਾ ਹੈ।

ਇਸਲਾਮਾਬਾਦ ਹਾਈਕੋਰਟ ਨੇ ਇਸ ਮਾਮਲੇ ਨੂੰ 6 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਰਵਾਰ ਨੂੰ ਸੰਘੀ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਕੁਲਭੂਸ਼ਣ ਜਾਧਵ ਦੀ ਨੁਮਾਇੰਦਗੀ ਕਰਨ ਦੇ ਲਈ ਵਕੀਲ ਨਿਯੁਕਤ ਕਰਨ ਦੀ ਖਾਤਰ ਉਹ ਭਾਰਤ ਨੂੰ ਇਕ ਹੋਰ ਮੌਕਾ ਦੇਵੇ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਵਿਚ ਸੁਣਵਾਈ ਇਕ ਮਹੀਨੇ ਦੇ ਲਈ ਮੁਅੱਤਲ ਕਰ ਦਿੱਤੀ। 
ਇਸਲਾਮਾਬਾਦ ਹਾਈਕੋਰਟ ਨੇ ਜਾਧਵ ਦੇ ਲਈ ਇਕ ਪਾਕਿਸਤਾਨੀ ਮਿਲਟਰੀ ਅਦਾਲਤ ਵੱਲੋਂ ਸੁਣਾਈ ਗਈ ਮੌਤ ਦੀ ਸਜ਼ਾ ਦੀ ਸਮੀਖਿਆ ਦੀ ਸੁਣਵਾਈ ਦੇ ਦੌਰਾਨ ਵਕੀਲ ਦੀ ਨਿਯੁਕਤੀ ਦੇ ਮੁੱਦੇ 'ਤੇ ਗੌਰ ਕੀਤਾ। ਦੱਸਣਯੋਗ ਹੈ ਕਿ ਭਾਰਤੀ ਫ਼ੌਜ ਦੇ 50 ਸਾਲਾ ਰਿਟਾਇਰ ਅਧਿਕਾਰੀ ਜਾਧਵ ਨੂੰ ਅਪ੍ਰੈਲ, 2017 'ਚ ਜਾਸੂਸੀ ਅਤੇ ਅੱਤਵਾਦ ਦੇ ਦੋਸ਼ 'ਚ ਇਕ ਪਾਕਿਸਤਾਨੀ ਮਿਲਟਰੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। 


Babita

Content Editor

Related News