ਉਨਾਵ ਰੇਪ ਕੇਸ : ਸੀ.ਬੀ.ਆਈ. ਨੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਨੂੰ ਕੀਤਾ ਗ੍ਰਿਫਤਾਰ

Friday, Apr 13, 2018 - 10:31 AM (IST)

ਉਨਾਵ ਰੇਪ ਕੇਸ : ਸੀ.ਬੀ.ਆਈ. ਨੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਨੂੰ ਕੀਤਾ ਗ੍ਰਿਫਤਾਰ

ਲਖਨਊ— 'ਉਨਾਵ ਰੇਪ ਕੇਸ' 'ਚ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੇ ਜਾਣ ਤੋਂ ਬਾਅਦ ਸੀ.ਬੀ.ਆਈ. ਦੇ ਅਧਿਕਾਰੀ ਨੇ ਮੁੱਖ ਦੋਸ਼ੀ ਅਤੇ ਬਾਂਗਰਮਊ ਸੀਟ ਦੇ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਸ਼ੁੱਕਰਵਾਰ ਸਵੇਰੇ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸੇਂਗਰ ਨੂੰ ਉਸ ਦੇ ਲਖਨਊ ਸਥਿਤ ਘਰ 'ਚੋਂ ਲੱਗਭਗ 4.30 ਵਜੇ ਹਿਰਾਸਤ 'ਚ ਲਿਆ ਗਿਆ ਹੈ। ਸੀ.ਬੀ.ਆਈ. ਦੇ ਅਧਿਕਾਰੀ ਗੈਂਗਰੇਪ ਦੇ ਦੋਸ਼ੀ ਭਾਜਪਾ ਵਿਧਾਇਕ ਨੂੰ ਕੋਰਟ 'ਚ ਪੇਸ਼ ਕਰਨ ਦੀ ਤਿਆਰੀ ਕਰ ਰਹੇ ਹਨ।
ਜਾਣਕਾਰੀ ਮੁਤਾਬਕ, ਹਿਰਾਸਤ 'ਚ ਲਏ ਜਾਣ ਤੋਂ ਬਾਅਦ ਕੁਲਦੀਪ ਸੇਂਗਰ ਨੂੰ ਰਾਜਧਾਨੀ ਦੇ ਹਜਰਤਗੰਜ ਸਥਿਤ ਸੀ.ਬੀ.ਆਈ. ਦੇ ਦਫ਼ਤਰ 'ਚ ਲਿਆ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਸੀ.ਬੀ.ਆਈ. ਸ਼ੁੱਕਰਵਾਰ ਸਵੇਰੇ ਕੁਲਦੀਪ ਸੇਂਗਰ ਨੂੰ ਸਥਾਨਕ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਨੂੰ ਰਿਮਾਂਡ 'ਤੇ ਭੇਜਣ ਦੀ ਮੰਗ ਕਰ ਸਕਦੀ ਹੈ। ਹਾਲਾਂਕਿ ਹੁਣ ਤੱਕ ਏਸੰਜੀ ਵੱਲੋਂ ਇਸ 'ਤੇ ਕੋਈ ਅਧਿਕਾਰਿਕ ਬਿਆਨ ਨਹੀਂ ਦਿੱਤਾ ਗਿਆ ਹੈ।


ਦੱਸਣਾ ਚਾਹੁੰਦੇ ਹਾਂ ਕਿ ਉੱਤਰ ਪ੍ਰਦੇਸ਼ ਸ਼ਾਸਨ ਵੱਲੋਂ ਆਦੇਸ਼ ਜਾਰੀ ਹੋਣ ਤੋਂ ਬਾਅਦ ਕੁਲਦੀਪ ਦੇ ਖਿਲਾਫ ਉਨਾਵ ਦੇ ਮਾਖੀ ਥਾਣੇ 'ਚ ਭਾਰਤੀ ਦੰਡ ਸੰਹਿਤ ਦੀ ਧਾਰਾ 363, 366, 376, 576 ਅਤੇ ਪਾਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਾਸ਼ਨ ਨੇ ਇਸ ਆਦੇਸ਼ 'ਚ ਇਸ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਸਿਫਾਰਿਸ਼ ਕੀਤੀ ਸੀ, ਜਿਸ ਨੂੰ ਏਜੰਸੀ ਵੱਲੋਂ ਸਵੀਕਾਰ ਕਰ ਲਿਆ ਗਿਆ ਸੀ। ਇਸ ਆਦੇਸ਼ 'ਚ ਸਰਕਾਰ ਨੇ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. ਦੀ ਜਾਂਚ ਕਰਵਾਉਣ ਦੀ ਸਿਫਾਰਿਸ਼ ਕੀਤੀ ਸੀ।


Related News