ਦਰਦਨਾਕ ਹਾਦਾਸ: 250 ਫੁੱਟ ਡੂੰਘੀ ਖੱਡ ''ਚ ਡਿੱਗੀ ਕਾਰ, ਨਾਬਾਲਗ ਲੜਕੇ ਦੀ ਮੌਤ

Thursday, Sep 19, 2024 - 12:18 PM (IST)

ਦਰਦਨਾਕ ਹਾਦਾਸ: 250 ਫੁੱਟ ਡੂੰਘੀ ਖੱਡ ''ਚ ਡਿੱਗੀ ਕਾਰ, ਨਾਬਾਲਗ ਲੜਕੇ ਦੀ ਮੌਤ

ਕੁੱਲੂ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ 'ਚ ਇਕ ਕਾਰ ਦੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਵਿਚ ਇਕ ਨਾਬਾਲਗ ਲੜਕੇ ਦੀ ਮੌਤ ਹੋ ਗਈ, ਜਦਕਿ ਇਕ ਹੋਰ ਲੜਕਾ ਜ਼ਖ਼ਮੀ ਹੋ ਗਿਆ। ਪੁਲਸ ਘਟਨਾ ਦੀ ਛਾਣਬੀਣ ਕਰ ਰਹੀ ਹੈ। ਜਾਣਕਾਰੀ ਮੁਤਾਬਕ ਕਾਰ ਕੁੱਲੂ ਤੋਂ ਲਗਘਾਟੀ ਦੇ ਡੁਗੀਲਗ ਜਾ ਰਹੀ ਸੀ, ਜਿਸ 'ਚ ਦੋ ਲੜਕੇ ਸਵਾਰ ਸਨ। ਇਸ ਦੌਰਾਨ ਅਚਾਨਕ ਕਾਰ ਬੇਕਾਬੂ ਹੋ ਕੇ ਕਰੀਬ 250 ਫੁੱਟ ਡੂੰਘੀ ਖੱਡ 'ਚ ਜਾ ਡਿੱਗੀ। 

ਸਥਾਨਕ ਲੋਕਾਂ ਨੂੰ ਜਿਵੇਂ ਹੀ ਹਾਦਸੇ ਦਾ ਪਤਾ ਲੱਗਾ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਜ਼ਖ਼ਮੀਆਂ ਨੂੰ ਖੱਡ 'ਚੋਂ ਕੱਢ ਕੇ ਖੇਤਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ 16 ਸਾਲਾ ਰਿਸ਼ਭ ਨੇ ਦਮ ਤੋੜ ਦਿੱਤਾ। ਉੱਥੇ ਹੀ ਅਜੇ ਕੁਮਾਰ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਐੱਸ. ਪੀ. ਡਾ. ਕਾਰਤੀਕੇਯਨ ਗੋਕੁਲ ਚੰਦਰਨ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। 


author

Tanu

Content Editor

Related News