ਕੁਮਾਰ ਵਿਸ਼ਵਾਸ ਦੀ ਵਧਾਈ ਗਈ ਸਕਿਓਰਿਟੀ, ਹੁਣ ਮਿਲੇਗੀ Y+ ਸ਼੍ਰੇਣੀ ਦੀ ਸੁਰੱਖਿਆ

Thursday, Jul 14, 2022 - 01:50 PM (IST)

ਕੁਮਾਰ ਵਿਸ਼ਵਾਸ ਦੀ ਵਧਾਈ ਗਈ ਸਕਿਓਰਿਟੀ, ਹੁਣ ਮਿਲੇਗੀ Y+ ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ– ਕੇਂਦਰ ਸਰਕਾਰ ਨੇ ਪ੍ਰਸਿੱਧ ਕਵੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧਾਉਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਆਧਾਰ 'ਤੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ਵਾਈ ਤੋਂ ਵਧਾ ਕੇ ਵਾਈ ਪਲੱਸ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਮਿਲੇਗੀ।

Y+ ਸ਼੍ਰੇਣੀ ਦੀ ਸੁਰੱਖਿਆ ਮਿਲਣ ਮਗਰੋਂ ਉਨ੍ਹਾਂ ਨਾਲ CRPF ਦੇ ਕਮਾਂਡੋ ਰਹਿਣਗੇ। ਇਸ ਦੇ ਨਾਲ ਹੀ ਸਥਾਨਕ ਪੁਲਸ ਦੀ ਟੀਮ ਵੀ ਤਾਇਨਾਤ ਰਹੇਗੀ। ਕੁਮਾਰ ਵਿਸ਼ਵਾਸ ਨਾਲ ਹਥਿਆਰਬੰਦ ਪੁਲਸ ਦੇ 11 ਕਮਾਂਡੋ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ’ਚੋਂ 5 ਪੁਲਸ ਦੇ ਜਵਾਨ ਸੁਰੱਖਿਆ ਲਈ ਉਨ੍ਹਾਂ ਦੇ ਘਰ ਅਤੇ ਆਲੇ-ਦੁਆਲੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਵੱਖਵਾਦੀ ਅਤੇ ਕੁਝ ਸ਼ਰਾਰਤੀ ਤੱਤਾਂ ਤੋਂ ਖ਼ਤਰੇ ਦੇ ਮੱਦੇਨਜ਼ਰ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧਾਈ ਗਈ ਹੈ। 
ਕੇਜਰੀਵਾਲ ’ਤੇ ਲਾਏ ਸਨ ਗੰਭੀਰ ਦੋਸ਼
ਦਰਅਸਲ ਕੁਮਾਰ ਵਿਸ਼ਵਾਸ ਨੇ ਪੰਜਾਬ ਚੋਣਾਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਗੰਭੀਰ ਦੋਸ਼ ਲਾਏ ਸਨ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਅਤੇ ਵੱਖਵਾਦੀਆਂ ਵਿਚਾਲੇ ਇਕ ਮਜ਼ਬੂਤ ਰਿਸ਼ਤਾ ਹੈ। ਉਨ੍ਹਾਂ ਨੇ ਕੇਜਰੀਵਾਲ ’ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਾਇਆ ਸੀ। ਕੇਜਰੀਵਾਲ ਖਿਲਾਫ਼ ਅਜਿਹੇ ਬਿਆਨ ਦੇਣ ਮਗਰੋਂ ਉਨ੍ਹਾਂ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਵਿਵਾਦ ਵਧਣ ਮਗਰੋਂ ਕੇਂਦਰ ਸਰਕਾਰ ਨੇ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਸਮੀਖਿਆ ਕੀਤੀ ਅਤੇ ਇਸ ਤੋਂ ਬਾਅਦ Y ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ।


author

Tanu

Content Editor

Related News