ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਬਣਾਏ ਗਏ ਕੁਮਾਰੀ ਸ਼ੈਲਜਾ ਅਤੇ ਅਭਿਸ਼ੇਕ ਮਨੂੰ ਸਿੰਘਵੀ

Thursday, Jun 23, 2022 - 01:55 PM (IST)

ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਬਣਾਏ ਗਏ ਕੁਮਾਰੀ ਸ਼ੈਲਜਾ ਅਤੇ ਅਭਿਸ਼ੇਕ ਮਨੂੰ ਸਿੰਘਵੀ

ਨਵੀਂ ਦਿੱਲੀ– ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਅਤੇ ਸੀਨੀਅਰ ਆਗੂ ਅਭਿਸ਼ੇਕ ਮਨੂੰ ਸਿੰਘਵੀ ਸਮੇਤ 4 ਲੋਕਾਂ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਵੀਰਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਇਨ੍ਹਾਂ ਸਾਰੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਹੈ।

PunjabKesari

ਵੇਣੂਗੋਪਾਲ ਨੇ ਦੱਸਿਆ ਕਿ ਕੁਮਾਰੀ ਸ਼ੈਲਜਾ ਅਤੇ ਅਭਿਸ਼ੇਕ ਸਿੰਘਵੀ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਜਦਕਿ ਟੀ. ਸੁੱਬਾਰਾਮੀ ਰੈੱਡੀ ਨੂੰ ਸਥਾਈ ਸੱਦਾ ਮੈਂਬਰ ਅਤੇ ਅਜੇ ਕੁਮਾਰ ਲੱਲੂ ਨੂੰ ਵਿਸ਼ੇਸ਼ ਸੱਦਾ ਮੈਂਬਰ ਦੇ ਰੂਪ ’ਚ ਵਰਕਿੰਗ ਕਮੇਟੀ ’ਚ ਸ਼ਾਮਲ ਕੀਤਾ ਗਿਆ ਹੈ।


author

Tanu

Content Editor

Related News