ਨੀਂਦ ਦੇ ਝੋਂਕੇ ਨੇ ਸਦਾ ਦੀ ਨੀਂਦੇ ਸੁਆਇਆ ਪਰਿਵਾਰ! ਹੋਇਆ ਉਹ ਜੋ ਸੋਚਿਆ ਨਾ ਸੀ
Monday, Jan 27, 2025 - 09:19 AM (IST)
ਆਗਰਾ (ਭਾਸ਼ਾ): ਉੱਤਰ ਪ੍ਰਦੇਸ਼ ਵਿਚ ਲਖਨਊ-ਆਗਰਾ ਐਕਸਪ੍ਰੈੱਸਵੇਅ 'ਤੇ ਫ਼ਤਿਹਾਬਾਦ ਥਾਣਾ ਇਲਾਕੇ ਵਿਚ ਹੋਏ ਇਕ ਸੜਕ ਹਾਦਸੇ ਵਿਚ ਜੋੜੇ ਅਤੇ 2 ਬੱਚਿਆਂ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਓਮ ਪ੍ਰਕਾਸ਼ (42), ਪੂਰਨਿਮਾ ਸਿੰਘ (34), ਅਹਾਨਾ (12) ਤੇ ਵਿਨਾਇਕ (4) ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਵਿਭਾਗ ਨੇ ਕੀਤਾ Alert
ਮਿਲੀ ਜਾਣਕਾਰੀ ਪਰਿਵਾਰ ਐਤਵਾਰ ਰਾਤ ਨੂੰ ਕੁੰਭ ਇਸ਼ਨਾਨ ਕਰ ਕੇ ਪਰਤ ਰਿਹਾ ਸੀ ਤਾਂ ਅੱਧੀ ਰਾਤ ਨੂੰ ਸਾਢੇ 12 ਵਜੇ ਦੇ ਕਰੀਬ ਥਾਣਾ ਫ਼ਤਿਹਾਬਾਦ ਇਲਾਕੇ ਵਿਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਉਨ੍ਹਾਂ ਦੀ ਕਾਰ ਨਾਲ ਹਾਦਸਾ ਵਾਪਰ ਗਿਆ। ਪੁਲਸ ਨੇ ਦੱਸਿਆ ਕਿ ਕਾਰ ਬੇਕਾਬੂ ਹੋ ਗਈ ਤੇ ਡਿਵਾਈਡਰ ਨੂੰ ਤੋੜਦਿਆਂ ਦੂਜੇ ਪਾਸੇ ਖੜ੍ਹੇ ਡੀਸੀਐੱਮ ਕੈਂਟਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਓਮ ਪ੍ਰਕਾਸ਼, ਉਸ ਦੀ ਪਤਨੀ ਤੇ 2 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਫ਼ਤਿਹਾਬਾਦ ਦੇ ਸਹਾਇਕ ਏ.ਸੀ.ਪੀ. ਅਮਰਦੀਪ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਡਰਾਈਵਰ ਨੂੰ ਨੀਂਦ ਦਾ ਝੋਂਕਾ ਆ ਗਿਆ ਸੀ, ਜਿਸ ਕਾਰਨ ਕਾਰ ਬੇਕਾਬੂ ਹੋ ਗਈ ਤੇ ਇਹ ਹਾਦਸਾ ਵਾਪਰਿਆ। ਫ਼ਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8