ਕਾਮੇਡੀਅਨ ਦੀ ਸਪੋਰਟ ''ਚ ਆਏ ਊਧਵ ਠਾਕਰੇ, ਕਿਹਾ- ਕੁਨਾਲ ਕਾਮਰਾ ਨੇ ਕੁਝ ਵੀ ਗਲਤ ਨਹੀਂ ਕੀਤਾ
Monday, Mar 24, 2025 - 06:45 PM (IST)

ਮੁੰਬਈ (ਏਜੰਸੀ)- ਸ਼ਿਵ ਸੈਨਾ (ਉਬਾਠਾ) ਦੇ ਮੁਖੀ ਊਧਵ ਠਾਕਰੇ ਨੇ ਸੋਮਵਾਰ ਨੂੰ ਕਿਹਾ ਕਿ ਸਟੈਂਡ-ਅੱਪ ਕਾਮੇਡੀਅਨ ਕੁਨਾਲ ਕਾਮਰਾ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਕਾਮਰਾ ਨੂੰ ਉਪ ਮੁੱਖ ਮੰਤਰੀ ਨੂੰ 'ਦੇਸ਼ਧ੍ਰੋਹੀ' ਕਹਿਣ 'ਤੇ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਠਾਕਰੇ ਨੇ ਵਿਧਾਨ ਭਵਨ ਵਿੱਚ ਪੱਤਰਕਾਰਾਂ ਨੂੰ ਕਿਹਾ, "ਕਾਮਰਾ ਨੇ ਸਿਰਫ਼ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਤੱਥ ਦੱਸੇ ਅਤੇ ਜਨਤਾ ਦੀ ਰਾਏ ਪ੍ਰਗਟ ਕੀਤੀ।" ਮੁੰਬਈ ਪੁਲਸ ਨੇ ਐਤਵਾਰ ਰਾਤ ਨੂੰ ਮੁੰਬਈ ਦੇ ਇੱਕ ਹੋਟਲ ਵਿੱਚ ਭੰਨਤੋੜ ਕਰਨ ਦੇ ਦੋਸ਼ ਵਿੱਚ ਸ਼ਿਵ ਸੈਨਾ ਦੇ ਨੇਤਾ ਰਾਹੁਲ ਕਨਾਲ ਅਤੇ 11 ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਹੋਟਲ ਵਿੱਚ ਹੀ ਕਾਮਰਾ ਨੇ ਇੱਕ ਸ਼ੋਅ ਦੌਰਾਨ ਸ਼ਿੰਦੇ ਵਿਰੁੱਧ ਕਥਿਤ ਤੌਰ 'ਤੇ ਵਿਵਾਦਪੂਰਨ ਟਿੱਪਣੀਆਂ ਕੀਤੀਆਂ ਸਨ।
ਇਹ ਵੀ ਪੜ੍ਹੋ: ਹੁਣ ਇੱਕ ਹੋਰ ਕਾਮੇਡੀਅਨ ਨੇ ਸਹੇੜਿਆ ਵਿਵਾਦ, ਗੁੱਸੇ 'ਚ ਆਏ ਸ਼ਿਵ ਸੈਨਾ ਵਰਕਰਾਂ ਨੇ ਭੰਨ'ਤਾ ਸਟੂਡੀਓ
ਠਾਕਰੇ ਨੇ ਕਿਹਾ, "ਕਾਮਰਾ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ... ਇਨ੍ਹਾਂ ਗੱਦਾਰਾਂ ਨੂੰਸੋਲਾਪੁਰਕਰ ਅਤੇ ਕੋਰਟਕਰ ਦਿਖਾਈ ਨਹੀਂ ਦਿੰਦੇ, ਜਿਨ੍ਹਾਂ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਦਾ ਅਪਮਾਨ ਕੀਤਾ।" ਉਹ ਛਤਰਪਤੀ ਸੰਭਾਜੀ ਮਹਾਰਾਜ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਵਿਰੁੱਧ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਨਾਗਪੁਰ ਦੇ ਪੱਤਰਕਾਰ ਪ੍ਰਸ਼ਾਂਤ ਕੋਰਟਕਰ ਅਤੇ ਅਦਾਕਾਰ ਰਾਹੁਲ ਸੋਲਾਪੁਰਕਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਰਾਜ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਜ਼ਿਕਰ ਕਰ ਰਹੇ ਸਨ। ਠਾਕਰੇ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਕਾਮਰਾ ਦੇ ਸ਼ੋਅ ਵਾਲੀ ਥਾਂ 'ਤੇ ਸ਼ਿੰਦੇ ਦੀ ਅਗਵਾਈ ਵਾਲੀ ਪਾਰਟੀ ਦੇ ਵਰਕਰਾਂ ਵੱਲੋਂ ਕੀਤੀ ਗਈ ਭੰਨਤੋੜ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰੇ।
ਇਹ ਵੀ ਪੜ੍ਹੋ: ਅਦਾਕਾਰਾ ਜੈਕਲੀਨ ਦੀ ਮਾਂ ਦੀ ਵਿਗੜੀ ਸਿਹਤ, ICU 'ਚ ਕਰਾਇਆ ਗਿਆ ਦਾਖਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8