ਕੁਪਵਾੜਾ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ 1 ਅੱਤਵਾਦੀ ਕੀਤਾ ਢੇਰ
Monday, Jul 09, 2018 - 10:30 AM (IST)
ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਐਤਵਾਰ ਰਾਤ ਤੱਕ ਚੱਲੇ ਮੁਕਾਬਲੇ ਦੇ ਬਾਅਦ ਅੱਜ ਸਵੇਰੇ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ। ਹੁਣ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਮੁਕਾਬਲੇ 'ਚ ਹੁਣ ਤੱਕ ਇਕ ਅੱਤਵਾਦੀ ਮਾਰਿਆ ਗਿਆ ਹੈ।
ਕੁਪਵਾੜਾ ਜ਼ਿਲੇ ਦੇ ਹੰਦਵਾੜਾ ਦੇ ਜੰਗਲੀ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਨਾਲ ਸੰਬੰਧਿਤ ਗੁਪਤ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਕੱਲ ਦੇਰ ਰਾਤ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਜਾਰੀ ਹੈ।
