ਕੁਪਵਾੜਾ ''ਚ ਅੱਤਵਾਦੀਆਂ ਦਾ ਸਹਿਯੋਗੀ ਗ੍ਰਿਫਤਾਰ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ

Sunday, Jul 19, 2020 - 03:40 PM (IST)

ਕੁਪਵਾੜਾ ''ਚ ਅੱਤਵਾਦੀਆਂ ਦਾ ਸਹਿਯੋਗੀ ਗ੍ਰਿਫਤਾਰ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਐਤਵਾਰ ਨੂੰ ਅੱਤਵਾਦੀਆਂ ਦੇ ਇਕ ਮਦਦਗਾਰ ਨੂੰ ਹਥਿਆਰ ਅਤੇ ਗੋਲਾ-ਬਾਰੂਦ ਨਾਲ ਗ੍ਰਿਫਤਾਰ ਕੀਤਾ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਅੱਜ ਯਾਨੀ ਐਤਵਾਰ ਨੂੰ ਕੁਪਵਾੜਾ ਦੇ ਲੋਲਾਬ 'ਚ ਇਕ ਜਾਂਚ ਚੌਕੀ ਸਥਾਪਤ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਜਾਂਚ ਚੌਕੀ 'ਤੇ ਇਕ ਵਿਅਕਤੀ ਨੂੰ ਰੋਕਿਆ ਅਤੇ ਜਾਂਚ ਦੌਰਾਨ ਉਸ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ। ਸੂਤਰਾਂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

DIsha

Content Editor

Related News